Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 10 ਸਤੰਬਰ
ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬੀ.ਐੱਸ.ਐੱਫ. ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਪਹੁੰਚਾਉਣ ਲਈ ਮੈਡੀਕਲ ਕੈਂਪ ਲਗਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਹੜ੍ਹ ਨਾਲ ਪ੍ਰਭਾਵਿਤ ਹੋਏ ਲੋਕਾਂ ਦੇ ਇਲਾਜ ਅਤੇ ਉਨ੍ਹਾਂ ਦੀ ਸਿਹਤ ਦੀ ਸੰਭਾਲ ਲਈ ਹਰ ਰੋਜ਼ ਵੱਖ-ਵੱਖ ਪਿੰਡਾਂ ਵਿੱਚ ਮਾਹਿਰ ਡਾਕਟਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ।

ਇਸੇ ਕੜੀ ਤਹਿਤ ਅੱਜ ਬੀ.ਐੱਸ.ਐੱਫ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਸਤਪੁਰ ਅਤੇ ਪਿੰਡ ਜੌੜੀਆਂ ਖੁਰਦ ਵਿਖੇ ਖ਼ਾਸ ਮੈਡੀਕਲ ਕੈਂਪ ਆਯੋਜਿਤ ਕੀਤੇ ਗਏ। ਇਨ੍ਹਾਂ ਕੈਂਪਾਂ ਵਿੱਚ 600 ਤੋਂ ਵੱਧ ਮਰੀਜ਼ਾਂ ਦਾ ਡਾਕਟਰੀ ਜाँच-ਪੜਤਾਲ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਮੁਫ਼ਤ ਵੰਡੀਆਂ ਗਈਆਂ।

ਬੀ.ਐੱਸ.ਐੱਫ. ਦੇ ਅਧਿਕਾਰੀਆਂ ਨੇ ਦੱਸਿਆ ਕਿ ਹੜ੍ਹ ਨਾਲ ਪੀੜਤ ਲੋਕਾਂ ਦੀ ਸਿਹਤ ਸੰਭਾਲ ਉਹਨਾਂ ਦੀ ਪ੍ਰਾਥਮਿਕਤਾ ਹੈ ਅਤੇ ਇਸ ਕਾਰਜ ਲਈ ਸੰਗਠਨ ਵੱਲੋਂ ਹਰ ਸੰਭਵ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਮੈਡੀਕਲ ਕੈਂਪ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਹੜ੍ਹ ਨਾਲ ਪ੍ਰਭਾਵਿਤ ਹਰ ਇਕ ਵਿਅਕਤੀ ਨੂੰ ਜ਼ਰੂਰੀ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾ ਸਕਣ।


Share & like

Leave a Reply