Share & like

ਰੋਜ਼ਾਨਾ ਖ਼ਬਰ
ਚੰਡੀਗੜ੍ਹ, 12 ਸਤੰਬਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਵਿਧਾਨ ਸਭਾ ਦੀ ਅਧੀਨ ਵਿਧਾਨ ਕਮੇਟੀ ਦੀ ਮੈਂਬਰੀ ਤੋਂ ਫ਼ਾਰਗ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ, ਵਿਧਾਇਕ ਕੁੰਵਰ ਵਿਜੇ ਪ੍ਰਤਾਪ ਇਸ ਵੇਲੇ ਵਿਧਾਨ ਸਭਾ ਦੀਆਂ ਦੋ ਵੱਖ-ਵੱਖ ਕਮੇਟੀਆਂ ਅਧੀਨ ਵਿਧਾਨ ਕਮੇਟੀ ਅਤੇ ਲਾਇਬਰੇਰੀ ਕਮੇਟੀ ਦੇ ਮੈਂਬਰ ਸਨ। ਪਰ ਉਨ੍ਹਾਂ ਨੇ ਸਪੀਕਰ ਨੂੰ ਖ਼ੁਦ ਪੱਤਰ ਲਿਖ ਕੇ ਅਧੀਨ ਵਿਧਾਨ ਕਮੇਟੀ ਤੋਂ ਮੁਕਤੀ ਮੰਗੀ ਸੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 5 ਸਤੰਬਰ ਨੂੰ ਉਨ੍ਹਾਂ ਦੀ ਅਰਜ਼ੀ ਮਨਜ਼ੂਰ ਕਰ ਲਈ।
ਇਸ ਫ਼ੈਸਲੇ ਤੋਂ ਬਾਅਦ ਹੁਣ ਕੁੰਵਰ ਵਿਜੇ ਪ੍ਰਤਾਪ ਸਿਰਫ਼ ਲਾਇਬਰੇਰੀ ਕਮੇਟੀ ਦੇ ਮੈਂਬਰ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣਗੇ।


Share & like

Leave a Reply