ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 15 ਸਤੰਬਰ
ਸ੍ਰੀ ਦਿਲਬਾਗ ਸਿੰਘ ਜੌਹਲਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਸ੍ਰੀ ਹਰਪ੍ਰੀਤ ਸਿੰਘ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਨੇ ਅੱਜ ਦੁਪਹਿਰ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਦੌਰਾ ਕੀਤਾ।

ਇਸ ਮੌਕੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਦੀਆਂ ਬੈਰਕਾਂ ਦਾ ਨਿਰੀਖਣ ਕੀਤਾ ਗਿਆ ਅਤੇ ਕੈਦੀਆਂ ਅਤੇ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਜੇਲ੍ਹ ਅੰਦਰ ਲੰਗਰ ਹਾਲ ਅਤੇ ਹਸਪਤਾਲ ਦਾ ਵੀ ਦੌਰਾ ਕੀਤਾ ਅਤੇ ਇਲਾਜ ਕਰਵਾ ਰਹੇ ਕੈਦੀਆਂ ਤੇ ਹਵਾਲਾਤੀਆਂ ਦੀ ਸਿਹਤ ਬਾਰੇ ਜਾਣਕਾਰੀ ਲੈਣ ਦੇ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।
ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਦਿਲਬਾਗ ਸਿੰਘ ਜੌਹਲ ਨੇ ਬੰਦੀਆਂ ਨੂੰ ਕਾਨੂੰਨੀ ਨੁਕਤਿਆਂ ਬਾਰੇ ਜਾਣੂ ਕਰਵਾਇਆ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਦੀ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਸਟਾਫ਼ ਵੀ ਮੌਜੂਦ ਸੀ।
ਦੌਰੇ ਦੌਰਾਨ ਜੇਲ੍ਹ ਅਥਾਰਿਟੀ ਨੂੰ ਮੌਕੇ ਤੇ ਹੀ ਨਿਰਦੇਸ਼ ਜਾਰੀ ਕਰਕੇ ਬੰਦੀਆਂ ਵੱਲੋਂ ਉਠਾਈਆਂ ਗਈਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਕਿਹਾ ਗਿਆ।











