Share & like

ਜਤਿੰਦਰ ਬੈਂਸ/ਦਵਿੰਦਰਜੀਤ ਸਿੰਘ/ਰੋਜ਼ਾਨਾ ਖ਼ਬਰ ਬਿਊਰੋ
ਜਲੰਧਰ/ਗੁਰਦਾਸਪੁਰ, 15 ਸਤੰਬਰ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਦੀ ਸੂਬਾ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਸੂਬਾ ਪ੍ਰਧਾਨ ਨਵਪ੍ਰੀਤ ਬੱਲੀ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿੱਚ ਹੋਈ। ਮੀਟਿੰਗ ਦੀ ਕਾਰਵਾਈ ਸੂਬਾ ਜਨਰਲ ਸਕੱਤਰ ਸੁਰਿੰਦਰ ਕੰਬੋਜ ਨੇ ਸੰਭਾਲੀ।

ਮੀਟਿੰਗ ਦੌਰਾਨ ਅਧਿਆਪਕਾਂ ਦੀਆਂ ਤਰੱਕੀਆਂ, ਬਦਲੀਆਂ ਅਤੇ ਹੋਰ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਗਈ। ਸੂਬਾ ਪ੍ਰੈੱਸ ਸਕੱਤਰ ਐਨ.ਡੀ. ਤਿਵਾੜੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਈ.ਟੀ.ਟੀ. ਤੋਂ ਮਾਸਟਰ, ਮਾਸਟਰ ਤੋਂ ਲੈਕਚਰਾਰ ਅਤੇ ਹੈਡਮਾਸਟਰ ਕਾਡਰ, ਲੈਕਚਰਾਰ ਤੋਂ ਪ੍ਰਿੰਸੀਪਲ ਤਰੱਕੀਆਂ ਦੇ ਮਾਮਲੇ ਨੂੰ ਸਰਕਾਰ ਅੱਗੇ ਤਰਜੀਹ ਨਾਲ ਉਠਾਇਆ ਜਾਵੇਗਾ। ਇਸ ਦੇ ਨਾਲ ਹੀ ਮਾਸਟਰ ਕੇਡਰ ਤੋਂ ਪ੍ਰਮੋਟ ਕੀਤੇ ਗਏ 1200 ਲੈਕਚਰਾਰਾਂ ਨੂੰ ਜਲਦੀ ਸਟੇਸ਼ਨ ਅਲਾਟ ਕਰਨ ਦੀ ਮੰਗ ਕੀਤੀ ਗਈ। ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਵੀ ਵੱਡੇ ਫ਼ੈਸਲੇ ਕੀਤੇ ਗਏ। ਡਾਇਰੈਕਟਰ ਸਕੂਲ ਸਿੱਖਿਆ ਨਾਲ ਜਲਦੀ ਮੀਟਿੰਗ ਕਰਕੇ 50 ਫੀਸਦੀ ਦੀ ਸ਼ਰਤ ਨੂੰ ਖਤਮ ਕਰਵਾਉਣ ਅਤੇ ਸਿੰਗਲ ਅਧਿਆਪਕ ਦੀ ਹੋਈ ਬਦਲੀ ਨੂੰ ਲਾਜ਼ਮੀ ਲਾਗੂ ਕਰਨ ਦਾ ਨਿਰਣੇ ਕੀਤਾ ਗਿਆ।

ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਫੰਡ ਇਕੱਠੇ ਕਰਨ ਦੀ ਮੁਹਿੰਮ ਤੇਜ਼ ਕਰਨ ਦਾ ਵੀ ਐਲਾਨ ਕੀਤਾ ਗਿਆ। ਸਕੂਲਾਂ ਦੇ ਬੱਚਿਆਂ ਲਈ ਬੈਗ, ਸਟੇਸ਼ਨਰੀ ਤੇ ਮੈਡੀਕਲ ਕਿੱਟਾਂ ਦਾ ਪ੍ਰਬੰਧ ਕੀਤਾ ਜਾਵੇਗਾ। STFI ਤੇ AISGEF ਵੱਲੋਂ ਪੇਸ਼ ਕੀਤੇ 11 ਸੂਤਰੀ ਮੰਗ ਪੱਤਰ ਵਿੱਚ ਦਰਜ ਮੰਗਾਂ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਧਰਨੇ ਦੇ ਕੇ ਸਰਕਾਰ ਤੱਕ ਆਵਾਜ਼ ਪਹੁੰਚਾਈ ਜਾਵੇਗੀ। ਸਾਂਝੇ ਫਰੰਟ ਦੇ 15 ਤੋਂ 17 ਸਤੰਬਰ ਦੇ ਮੰਗ ਪੱਤਰ ਤੇ 11 ਅਕਤੂਬਰ ਨੂੰ ਸੰਗਰੂਰ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਦਾ ਫੈਸਲਾ ਕੀਤਾ ਗਿਆ।

ਸਭ ਤੋਂ ਵੱਡਾ ਫੈਸਲਾ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਦੀਆਂ ਚੋਣਾਂ ਕਰਵਾਉਣ ਬਾਰੇ ਲਿਆ ਗਿਆ। ਚੋਣ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਅਤੇ ਬਲਾਕ ਪ੍ਰਧਾਨਾਂ ਦੀਆਂ ਨਾਮਜ਼ਦਗੀਆਂ 5 ਅਕਤੂਬਰ ਨੂੰ ਜ਼ਿਲ੍ਹਾ ਪੱਧਰ ‘ਤੇ ਹੋਣਗੀਆਂ, ਜਦਕਿ ਵੋਟਿੰਗ 12 ਅਕਤੂਬਰ ਨੂੰ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਪਰਗਟ ਸਿੰਘ ਜੰਬਰ, ਵਿੱਤ ਸਕੱਤਰ ਸੋਮ ਸਿੰਘ, ਪ੍ਰੈੱਸ ਸਕੱਤਰ ਐਨ.ਡੀ. ਤਿਵਾੜੀ, ਜਥੇਬੰਦਕ ਸਕੱਤਰ ਕੰਵਲਜੀਤ ਸੰਗੋਵਾਲ, ਦਫ਼ਤਰ ਸਕੱਤਰ ਗੁਰਜੀਤ ਸਿੰਘ ਮੋਹਾਲੀ, ਜਗਤਾਰ ਸਿੰਘ ਖਮਾਣੋਂ, ਕਮਲ ਨੰਡਾ, ਮੇਜਰ ਸਿੰਘ, ਗੁਰਪ੍ਰੀਤ ਸਿੰਘ ਮੁਕਤਸਰ, ਰਸ਼ਮਿੰਦਰ ਪਾਲ ਸੋਨੂੰ, ਮਨਜੀਤ ਸਿੰਘ ਆਦਮਪੁਰ, ਰਜਨੀ ਪ੍ਰਕਾਸ਼ ਗੁਰਦਾਸਪੁਰ, ਅਸ਼ਵਨੀ ਕੁਮਾਰ, ਵਿਜੇ ਕੁਮਾਰ, ਸੁਮੇਸ਼ ਕੁਮਾਰ, ਤੇਜਬੀਰ ਸਿੰਘ ਤੇਜੀ ਮਾਲੋਵਾਲ, ਜਗਜੀਤ ਸਿੰਘ ਫਤਹਿਪੁਰ, ਆਤਮਦੇਵ ਸਿੰਘ, ਗੁਰਵਿੰਦਰ ਸਿੰਘ ਗੁਰਦਾਸਪੁਰ, ਸੁਖਪ੍ਰੀਤ ਸਿੰਘ ਮੋਹਾਲੀ, ਹਰੀਸ਼ ਕੁਮਾਰ ਸ਼ਰਮਾਂ, ਸੰਦੀਪ ਕੰਬੋਜ, ਪੰਕਜ ਕੁਮਾਰ ਜਲੰਧਰ, ਵਿਜੇ ਕੁਮਾਰ, ਸੁਖਵਿੰਦਰ ਸਿੰਘ ਸਮੇਤ ਕਈ ਹੋਰ ਆਗੂ ਹਾਜ਼ਰ ਸਨ।


Share & like

Leave a Reply