ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ/ਪੰਜਾਬ, 15 ਸਤੰਬਰ 2025 – ਸੂਬਾ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ (ਸਬ-ਆਫਿਸ) ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਡਿਗਰਾ ਨੇ ਦੱਸਿਆ ਕਿ ਬੁੱਧਵਾਰ 17 ਸਤੰਬਰ 2025 ਨੂੰ ਜਥੇਬੰਦੀ ਨੂੰ ਡੀ.ਪੀ.ਆਈ. ਦਫਤਰ ਵਿਖੇ ਮੀਟਿੰਗ ਲਈ ਸਮਾਂ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਮੀਟਿੰਗ ਲਈ ਸਮਾਂ ਸੀਮਿਤ ਹੋਣ ਕਾਰਨ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਆਪਣੀਆਂ ਮੰਗਾਂ ਬਾਰੇ ਲਿਖਤੀ ਰੂਪ ਸੰਖੇਪ ਵਿੱਚ ਸੂਬਾ ਪ੍ਰਧਾਨ ਅਤੇ ਸੂਬਾ ਜਨਰਲ ਸਕੱਤਰ ਨੂੰ ਭੇਜਣ। ਇਸ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਮੰਗਾਂ ਦਾ ਵਿਸਥਾਰਪੂਰਵਕ ਮੰਗ ਪੱਤਰ ਤਿਆਰ ਕੀਤਾ ਜਾ ਸਕੇਗਾ।
ਉਨ੍ਹਾਂ ਦੱਸਿਆ ਕਿ ਡੀ.ਪੀ.ਆਈ. ਨਾਲ ਮੀਟਿੰਗ ਦੇ ਬਾਅਦ ਜਥੇਬੰਦੀ ਦੀ ਅੰਦਰੂਨੀ ਮੀਟਿੰਗ ਹੋਵੇਗੀ, ਜਿਸ ਵਿੱਚ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ ਤੇ ਜਨਰਲ ਸਕੱਤਰ ਹਾਜ਼ਰੀ ਲੈਣਗੇ। ਇਸ ਮੌਕੇ ਸੂਬਾ ਕਮੇਟੀ ਦੇ ਵਿਸਥਾਰ/ਗਠਨ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ। ਸੂਬਾ ਪ੍ਰਧਾਨ ਨੇ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰਾਂ ਨੂੰ 17 ਸਤੰਬਰ ਨੂੰ ਡੀ.ਪੀ.ਆਈ. ਦਫਤਰ ਵਿਖੇ ਪੁੱਜਣ ਦਾ ਸੱਦਾ ਦਿੱਤਾ ਹੈ।

ਫੋਟੋ: ਸਰਬਜੀਤ ਸਿੰਘ ਡਿਗਰਾ










