Share & like

ਪੰਜਾਬ ਸਰਕਾਰ ਵੱਲੋਂ ਹਰ ਹੜ੍ਹ ਪੀੜਤ ਨੂੰ ਦਿੱਤਾ ਜਾਵੇਗਾ ਯੋਗ ਮੁਆਵਜ਼ਾ – ਗੁਰਦੀਪ ਸਿੰਘ ਰੰਧਾਵਾ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 16 ਸਤੰਬਰ
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ੍ਰੀ ਗੁਰਦੀਪ ਸਿੰਘ ਰੰਧਾਵਾ ਨੇ ਆਪਣੇ ਸਾਥੀਆਂ ਦੇ ਨਾਲ ਹੜ੍ਹ ਪ੍ਰਭਾਵਿਤ ਸਰਕਾਰੀ ਐਲੀਮੈਂਟਰੀ ਸਕੂਲ ਪੱਖੋਕੇ ਟਾਹਲੀ ਸਾਹਿਬ ਦੀ ਸਫ਼ਾਈ ਮੁਹਿੰਮ ਚਲਾਈ। ਇਸ ਮੁਹਿੰਮ ਦਾ ਮਕਸਦ ਸਕੂਲ ਵਿੱਚ ਸਫਾਈ ਕਰਕੇ ਬੱਚਿਆਂ ਲਈ ਮੁੜ ਕਲਾਸਾਂ ਦੀ ਸ਼ੁਰੂਆਤ ਕਰਨੀ ਸੀ।

ਇਸ ਤੋਂ ਬਾਅਦ ਵਿਧਾਇਕ ਸ੍ਰੀ ਰੰਧਾਵਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਹੜ੍ਹਾਂ ਨਾਲ ਫਸਲਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ।
ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ. ਰੰਧਾਵਾ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਮੁਸੀਬਤ ਦੀ ਘੜੀ ਵਿੱਚ ਪੂਰੀ ਤਰ੍ਹਾਂ ਪੀੜਤਾਂ ਦੇ ਨਾਲ ਖੜ੍ਹੀ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਫਸਲਾਂ ਦੇ ਨੁਕਸਾਨ ਦੀ ਗਿਰਦਾਵਰੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ, ਜੋ ਜਲਦੀ ਹੀ ਪੂਰੀ ਹੋ ਜਾਵੇਗੀ।‌ ਉਨ੍ਹਾਂ ਕਿਹਾ ਕਿ ਜਿੱਥੇ ਫਸਲਾਂ ਨੂੰ 100 ਫ਼ੀਸਦੀ ਨੁਕਸਾਨ ਪਹੁੰਚਿਆ ਹੈ, ਉੱਥੇ ਗਿਰਦਾਵਰੀ ਦੀ ਕਾਰਵਾਈ ਇਕ ਮਹੀਨੇ ਦੇ ਅੰਦਰ ਪੂਰੀ ਕਰਕੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਣੇ ਸ਼ੁਰੂ ਕਰ ਦਿੱਤੇ ਜਾਣਗੇ। ਇਸ ਤੋਂ ਇਲਾਵਾ, ਜਿਨ੍ਹਾਂ ਲੋਕਾਂ ਦੇ ਘਰਾਂ ਨੂੰ ਨੁਕਸਾਨ ਹੋਇਆ ਹੈ ਜਾਂ ਘਰ ਪੂਰੇ ਢਹਿ ਗਏ ਹਨ, ਉਨ੍ਹਾਂ ਨੂੰ ਵੀ ਸਰਕਾਰ ਵੱਲੋਂ ਯੋਗ ਮੁਆਵਜ਼ਾ ਦਿੱਤਾ ਜਾਵੇਗਾ।

ਸ੍ਰੀ ਰੰਧਾਵਾ ਨੇ ਕਿਹਾ ਕਿ ਹੜ੍ਹਾਂ ਕਾਰਨ ਜਿਨ੍ਹਾਂ ਪਸ਼ੂਆਂ ਦੀ ਮੌਤ ਹੋਈ ਜਾਂ ਜੋ ਵਹਿ ਗਏ ਹਨ, ਉਸ ਨੁਕਸਾਨ ਦੀ ਭਰਪਾਈ ਵੀ ਸਰਕਾਰ ਕਰੇਗੀ।


Share & like

Leave a Reply