ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਨੇ ਸ਼ਹੀਦਾਂ ਦੇ ਪਰਿਵਾਰਾਂ ਤੋਂ 15 ਦਿਨਾਂ ‘ਚ ਸ਼ਹੀਦਾਂ ਦੇ ਨਾਂਅ ਅਤੇ ਦਸਤਾਵੇਜ਼ ਮੰਗੇ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 18 ਸਤੰਬਰ
ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਉਦੇਸ਼ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਮੁੱਖ ਪਾਰਕ ਵਿੱਚ ਉਨ੍ਹਾਂ ਦੀ ਯਾਦ ਵਿੱਚ ਸਮਾਰਕ ਬਣਾਇਆ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਗੁਰਦਾਸਪੁਰ) ਕਮਾਂਡਰ ਬਲਜਿੰਦਰ ਵਿਰਕ (ਰਿਟਾ:) ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਸ ਸਮਾਰਕ ‘ਤੇ ਜ਼ਿਲ੍ਹਾ ਗੁਰਦਾਸਪੁਰ ਦੇ ਉਨ੍ਹਾਂ ਸਾਰੇ ਸ਼ਹੀਦਾਂ ਦਾ ਨਾਂਅ ਲਿੱਖਿਆ ਜਾਵੇਗਾ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਜਾਂ ਕਿਸੇ ਜੰਗ ਜਾਂ ਓਪਰੇਸ਼ਨ ਵਿੱਚ ਦੇਸ਼ ਲਈ ਸ਼ਹਾਦਤ ਪ੍ਰਾਪਤ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਅਜਿਹੇ ਸ਼ਹੀਦਾਂ ਦੇ ਨਾਂਅ ਦੀ ਵੈਰੀਫਿਕੇਸ਼ਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਸ਼ਹੀਦ ਹੋਏ ਸੈਨਿਕਾਂ ਅਤੇ ਅਰਧ ਸੈਨਿਕਾਂ ਦੇ ਸਮੂਹ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਪਰਿਵਾਰਾਂ ਕੋਲ ਸ਼ਹੀਦ ਦੀ ਸ਼ਹਾਦਤ ਨਾਲ ਸਬੰਧਿਤ ਦਸਤਾਵੇਜ਼ ਹਨ ਉਹ 15 ਦਿਨਾਂ ਦੇ ਅੰਦਰ-ਅੰਦਰ ਦਸਤਾਵੇਜ਼ ਲੈ ਕੇ ਗੁਰੂ ਨਾਨਕ ਪਾਰਕ ਨੇੜੇ ਕਚਹਿਰੀ ਰੋਡ ‘ਤੇ ਸਥਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਗੁਰਦਾਸਪੁਰ ਨਾਲ ਸੰਪਰਕ ਕਰਨ ਅਤੇ ਆਪਣੇ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਸਨਮਾਨਯੋਗ ਸ਼ਹੀਦ ਦਾ ਨਾਂਅ ਸਮਾਰਕ ਉੱਪਰ ਲਿੱਖਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ।

ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ:)










