Share & like

ਬਰਾਮਦ ਨਸ਼ੇ ਤੇ ਮੁਲਜ਼ਮ ਨੂੰ ਨਸ਼ਾ ਵਿਰੋਧੀ ਟਾਸਕ ਫੋਰਸ ਹਵਾਲੇ ਕੀਤਾ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਅੰਮ੍ਰਿਤਸਰ, 18 ਸਤੰਬਰ
ਸਰਹੱਦ ਪਾਰੋਂ ਹੋ ਰਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਬੀਐੱਸਐੱਫ ਅਤੇ ਏਐੱਨਟੀਐੱਫ ਅੰਮ੍ਰਿਤਸਰ ਵੱਲੋਂ ਅੱਜ ਵੱਡੀ ਕਾਰਵਾਈ ਅੰਜ਼ਾਮ ਦਿੱਤੀ ਗਈ। ਸਾਂਝੇ ਅਪਰੇਸ਼ਨ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 23 ਪੈਕੇਟ ਹੈਰੋਇਨ, 2 ਮੈਗਜ਼ੀਨ ਸਮੇਤ ਇੱਕ ਪਿਸਤੌਲ ਅਤੇ ਇੱਕ ਆਈਫੋਨ 14 ਬਰਾਮਦ ਕੀਤਾ ਗਿਆ। ਹੈਰੋਇਨ ਦੀ ਕੁੱਲ ਮਾਤਰਾ 25.9 ਕਿਲੋਗ੍ਰਾਮ ਦੱਸੀ ਗਈ ਹੈ।


ਬੀਐੱਸਐੱਫ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਅੰਮ੍ਰਿਤਸਰ ਦੇ ਪਿੰਡ ਬਹਿੜਵਾਲ ਨੇੜੇ ਸਾਂਝੇ ਨਾਕੇ ਦੌਰਾਨ ਹੋਈ। ਖੁਫੀਆ ਜਾਣਕਾਰੀ ਦੇ ਅਧਾਰ ’ਤੇ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਸਦੇ ਬੈਗ ਵਿੱਚੋਂ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਮਿਲੇ। ਅਧਿਕਾਰੀਆਂ ਅਨੁਸਾਰ, ਸ਼ੱਕ ਹੈ ਕਿ ਇਹ ਨਸ਼ੀਲਾ ਪਦਾਰਥ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟਿਆ ਗਿਆ ਸੀ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਪਿੰਡ ਬਹਿੜਵਾਲ ਦੇ ਵਸਨੀਕ ਵਜੋਂ ਹੋਈ ਹੈ। ਬਰਾਮਦ ਕੀਤੀਆਂ ਵਸਤਾਂ ਅਤੇ ਮੁਲਜ਼ਮ ਨੂੰ ਅਗਲੀ ਜਾਂਚ ਅਤੇ ਕਾਨੂੰਨੀ ਕਾਰਵਾਈ ਲਈ ਏਐੱਨਟੀਐੱਫ ਅੰਮ੍ਰਿਤਸਰ ਹਵਾਲੇ ਕਰ ਦਿੱਤਾ ਗਿਆ ਹੈ।


Share & like

Leave a Reply