Share & like

26 ਸਤੰਬਰ ਨੂੰ ਗੁਰਦਾਸਪੁਰ ਤੇ ਪਠਾਨਕੋਟ ਵਿਖੇ ਹੜ ਪੀੜਤਾਂ ਦੇ ਮੁੜ ਵਸੇਬੇ ਲਈ ਧਰਨੇ – ਨੱਥਾ ਸਿੰਘ, ਸ਼ਿਵ ਕੁਮਾਰ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 21 ਸਤੰਬਰ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ) ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਮਾਸੂਮ ਬੱਚੇ ਦੇ ਦਰਦਨਾਕ ਕਤਲ ਦੇ ਦੋਸ਼ੀ ਨੂੰ ਫੌਰੀ ਤੌਰ ਤੇ ਸਖਤ ਤੋਂ ਸਖਤ ਸਜਾ ਮਿਲਣੀ ਚਾਹੀਦੀ ਹੈ। ਪਰ ਇਸ ਘਟਨਾ ਦੇ ਬਹਾਨੇ ਪੰਜਾਬ ਵਿਚ ਨਫਰਤ ਦਾ ਮਾਹੌਲ ਬਣਾਉਣਾ ਵਾਜਿਬ ਨਹੀਂ। ਕਿਸੇ ਵੀ ਖੇਤਰ ਦੇ ਲੋਕਾਂ ਨੂੰ ਬਾਹਰ ਕੱਢਣਾ ਗਲਤ ਹੈ ਅਤੇ ਇਹ ਪੰਜਾਬ ਦੇ ਹਿਤਾਂ ਨਾਲ ਖਿਲਵਾੜ ਹੈ। ਉਨ੍ਹਾਂ ਅੱਗੇ ਕਿਹਾ ਕਿ ਤਰੱਕੀਪਸੰਦ ਤੇ ਅਗਾਂਹਵਧੂ ਸੋਚ ਵਾਲੇ ਲੋਕਾਂ ਨੂੰ ਇਸ ਗੁੰਮਰਾਹਕੁੰਨ ਪ੍ਰਚਾਰ ਖਿਲਾਫ ਖੜ੍ਹਨਾ ਚਾਹੀਦਾ ਹੈ।

ਉਹਨਾਂ ਨੇ ਪੰਜਾਬ ਵਿੱਚ ਆਈ ਹੜ੍ਹਾਂ ਲਈ ਰਾਜ ਸਰਕਾਰ, ਡੈਮ ਮੈਨੇਜਮੈਂਟ ਅਤੇ ਸਿੰਚਾਈ ਵਿਭਾਗ ਦੀ ਨਾਲਾਇਕੀ ਨੂੰ ਜ਼ਿੰਮੇਵਾਰ ਠਹਿਰਾਇਆ। ਕਾਮਰੇਡ ਪਾਸਲਾ ਨੇ ਮੰਗ ਕੀਤੀ ਕਿ ਹੜ੍ਹਾਂ ਕਾਰਨ ਬੇਘਰ ਹੋਏ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਦੀ ਮੁੜ ਵਸੇਬੇ ਲਈ ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ 25 ਹਜ਼ਾਰ ਕਰੋੜ ਰੁਪਏ ਦੀ ਤੁਰੰਤ ਰਾਹਤ ਜਾਰੀ ਕੀਤੀ ਜਾਵੇ।
ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਨੱਥਾ ਸਿੰਘ ਢਡਵਾਲ ਨੇ ਦੱਸਿਆ ਕਿ ਪੰਜਾਬ ਭਰ ਵਿਚ 26 ਸਤੰਬਰ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਗੁਰਦਾਸਪੁਰ ਅਤੇ ਪਠਾਨਕੋਟ ਵਿਚ ਧਰਨੇ ਕਰਕੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪੇ ਜਾਣਗੇ। ਮੰਗਾਂ ਵਿੱਚ ਹੜ ਪੀੜਤਾਂ ਨੂੰ ਆਰਥਿਕ ਮੁਆਵਜ਼ਾ, ਸਿਹਤ ਸਹੂਲਤਾਂ, ਸਾਫ ਪਾਣੀ ਦੀ ਸਪਲਾਈ ਅਤੇ ਜਾਨ-ਮਾਲ ਦੇ ਨੁਕਸਾਨ ਲਈ ਜ਼ਿੰਮੇਵਾਰ ਅਫਸਰਾਂ ਖਿਲਾਫ ਕਾਰਵਾਈ ਸ਼ਾਮਲ ਹਨ।

ਮੀਟਿੰਗ ਜਿਲ੍ਹਾ ਪ੍ਰਧਾਨ ਕਾਮਰੇਡ ਸ਼ਿਵ ਕੁਮਾਰ ਦੀ ਪ੍ਰਧਾਨਗੀ ਹੇਠ ਸ਼ਹੀਦ ਕਾਮਰੇਡ ਬਲਜੀਤ ਸਿੰਘ ਫ਼ਜਲਾਬਾਦ ਯਾਦਗਾਰ ਟਰਸਟ ਭਵਨ ਗੁਰਦਾਸਪੁਰ ਵਿੱਚ ਹੋਈ। ਇਸ ਵਿੱਚ ਕਾਮਰੇਡ ਰਘਬੀਰ ਸਿੰਘ ਪਕੀਵਾਂ, ਧਿਆਨ ਸਿੰਘ ਠਾਕੁਰ, ਅਵਤਾਰ ਸਿੰਘ, ਅਜੀਤ ਸਿੰਘ ਠੱਕਰਸੰਧੂ, ਹਰਿੰਦਰ ਸਿੰਘ ਰੰਧਾਵਾ, ਮਾਸਟਰ ਸੁਭਾਸ਼ ਸ਼ਰਮਾ, ਸ਼ਮਸ਼ੇਰ ਸਿੰਘ ਨਵਾਂ ਪਿੰਡ, ਜਸਵੰਤ ਸਿੰਘ ਸੰਧੂ, ਜਸਵੰਤ ਸਿੰਘ ਬੁੱਟਰ, ਅਜੀਤ ਸਿੰਘ ਹੁੰਦਲ, ਅਬਿਨਾਸ਼ ਸਿੰਘ, ਸੁਰਜੀਤ ਸਿੰਘ ਘੁਮਾਣ, ਬਲਰਾਜ ਸਿੰਘ ਬੱਲੀ, ਬਲਕਾਰ ਚੰਦ ਭਰਿਆਲ, ਜਗੀਰ ਸਿੰਘ ਸਲਾਚ ਸਮੇਤ ਹੋਰ ਸਾਥੀਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।


Share & like

Leave a Reply