Share & like

ਰੋਜ਼ਾਨਾ ਖ਼ਬਰ ਬਿਊਰੋ
ਚੰਡੀਗੜ੍ਹ, 24 ਸਤੰਬਰ
ਪੰਜਾਬ ਤੋਂ ਰਾਜ ਸਭਾ ਦੀ ਖਾਲੀ ਹੋਈ ਇੱਕ ਸੀਟ ਲਈ ਹੁਣ ਜ਼ਿਮਨੀ ਚੋਣ 24 ਅਕਤੂਬਰ ਨੂੰ ਕਰਵਾਈ ਜਾਵੇਗੀ। ਭਾਰਤੀ ਚੋਣ ਕਮਿਸ਼ਨ ਨੇ ਅੱਜ ਇਸ ਚੋਣ ਦਾ ਵਿਸਥਾਰਪੂਰਵਕ ਸ਼ਡਿਊਲ ਜਾਰੀ ਕੀਤਾ ਹੈ।

ਕਮਿਸ਼ਨ ਅਨੁਸਾਰ ਚੋਣ ਪ੍ਰਕਿਰਿਆ 6 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਸ਼ੁਰੂ ਹੋਵੇਗੀ। ਨਾਮਜ਼ਦਗੀ ਪੱਤਰ ਭਰਨ ਦੀ ਆਖਰੀ ਮਿਤੀ 13 ਅਕਤੂਬਰ ਨਿਰਧਾਰਤ ਕੀਤੀ ਗਈ ਹੈ। ਇਸ ਤੋਂ ਬਾਅਦ 14 ਅਕਤੂਬਰ ਨੂੰ ਪੱਤਰਾਂ ਦੀ ਪੜਤਾਲ ਹੋਵੇਗੀ ਜਦਕਿ ਉਮੀਦਵਾਰ 16 ਅਕਤੂਬਰ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ।

ਚੋਣ ਲਈ ਵੋਟਿੰਗ 24 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਈ ਜਾਵੇਗੀ। ਗਿਣਤੀ ਉਸੇ ਦਿਨ ਸ਼ੁਰੂ ਕਰਕੇ ਨਤੀਜੇ ਵੀ 24 ਅਕਤੂਬਰ ਦੀ ਸ਼ਾਮ ਤੱਕ ਘੋਸ਼ਿਤ ਕਰ ਦਿੱਤੇ ਜਾਣਗੇ।

ਯਾਦ ਰਹੇ ਕਿ ਇਹ ਸੀਟ ਉਸ ਸਮੇਂ ਖਾਲੀ ਹੋਈ ਸੀ ਜਦੋਂ ਸੰਜੀਵ ਅਰੋੜਾ ਨੇ ਹਾਲ ਹੀ ਵਿੱਚ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।


Share & like

Leave a Reply