Share & like

17 ਫਰਵਰੀ ਤੋਂ 15 ਜੁਲਾਈ ਤਕ ਹੋਣਗੀਆਂ ਪ੍ਰੀਖਿਆਵਾਂ

ਰੋਜ਼ਾਨਾ ਖ਼ਬਰ ਬਿਊਰੋ
ਚੰਡੀਗੜ੍ਹ, 24 ਸਤੰਬਰ
ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ ਅਗਲੇ ਸਾਲ ਦੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਸੰਭਾਵੀ ਤਰੀਕਾਂ ਜਾਰੀ ਕਰ ਦਿੱਤੀਆਂ ਹਨ। ਇਹ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ ਹੋ ਕੇ 15 ਜੁਲਾਈ ਤਕ ਚੱਲਣਗੀਆਂ।
ਸੀਬੀਐਸਈ ਮੁਹਾਲੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਆਖਰੀ ਤੇ ਪੂਰੀ ਡੇਟਸ਼ੀਟ ਪ੍ਰੀਖਿਆਵਾਂ ਤੋਂ ਥੋੜ੍ਹਾ ਪਹਿਲਾਂ ਜਾਰੀ ਕੀਤੀ ਜਾਵੇਗੀ। ਹਾਲਾਂਕਿ ਸੰਭਾਵੀ ਤਰੀਕਾਂ ਵਿਚ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ।
ਸੀਬੀਐਸਈ ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ ਕਿ ਇਸ ਵਾਰ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਮੁੱਖ ਪ੍ਰੀਖਿਆਵਾਂ ਦੇ ਨਾਲ, ਬਾਰ੍ਹਵੀਂ ਜਮਾਤ ਦੇ ਖੇਡਾਂ ਨਾਲ ਜੁੜੇ ਵਿਦਿਆਰਥੀਆਂ ਲਈ ਵੱਖਰੀਆਂ ਪ੍ਰੀਖਿਆਵਾਂ, ਦਸਵੀਂ ਜਮਾਤ ਦੀ ਦੂਜੀ ਪ੍ਰੀਖਿਆ ਅਤੇ ਬਾਰ੍ਹਵੀਂ ਜਮਾਤ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਵੀ ਹੋਣਗੀਆਂ।
ਇਹ ਪਹਿਲੀ ਵਾਰ ਹੈ ਕਿ ਸੀਬੀਐਸਈ ਨੇ ਇੰਨੀ ਜਲਦੀ ਡੇਟਸ਼ੀਟ ਐਲਾਨੀ ਹੈ। ਬੋਰਡ ਦਾ ਕਹਿਣਾ ਹੈ ਕਿ ਇਸ ਨਾਲ ਵਿਦਿਆਰਥੀਆਂ ਨੂੰ ਤਿਆਰੀ ਲਈ ਜ਼ਿਆਦਾ ਸਮਾਂ ਮਿਲੇਗਾ। ਨਾਲ ਹੀ ਅਧਿਆਪਕਾਂ ਨੂੰ ਵੀ ਨਵੀਂ ਡੇਟਸ਼ੀਟ ਅਨੁਸਾਰ ਵਿਦਿਆਰਥੀਆਂ ਨੂੰ ਅਗਾਊਂ ਤਿਆਰ ਕਰਨ ਲਈ ਕਿਹਾ ਗਿਆ ਹੈ।
ਖਾਸ ਗੱਲ ਇਹ ਹੈ ਕਿ ਇਸ ਵਾਰ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਦੋ ਵਾਰ ਬੋਰਡ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ।


Share & like

Leave a Reply