Share & like

ਦਵਿੰਦਰਜੀਤ ਸਿੰਘ/ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਦੀਨਾਨਗਰ/ਗੁਰਦਾਸਪੁਰ, 28 ਸਤੰਬਰ
ਸ਼ਹੀਦ ਭਗਤ ਸਿੰਘ ਵੈਲਫੇਅਰ ਸੋਸਾਇਟੀ ਦੀਨਾਨਗਰ ਵੱਲੋਂ ਅੱਜ ਪਿੰਡ ਦਬੁਰਜੀ ਸ਼ਾਮ ਸਿੰਘ ਵਿਖੇ ਆਪਣੇ ਦਫ਼ਤਰ ਵਿੱਚ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਮਾਜ ਸੇਵਾ ਅਤੇ ਦੇਸ਼ ਭਗਤੀ ਦੀ ਪ੍ਰੇਰਣਾ ਦੇਣ ਵਾਸਤੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਸੋਸਾਇਟੀ ਦੇ ਪ੍ਰਧਾਨ ਸ੍ਰੀ ਰਮੇਸਪਾਲ ਪਾਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਹੋਏ ਇਸ ਸਮਾਗਮ ਵਿੱਚ ਲੈਫਟੀਨੈਂਟ ਪ੍ਰੋਫੈਸਰ ਅਮਿਤ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹਾਜ਼ਰ ਹੋਏ। ਜਦਕਿ ਐਸ.ਡੀ.ਓ. ਹੇਮਰਾਜ, ਏ.ਐਸ.ਆਈ. ਬਲਦੇਵ ਸਿੰਘ ਅਤੇ ਸੰਜੀਵ ਕੁਮਾਰ ਵਿਸ਼ੇਸ਼ ਮਹਿਮਾਨ ਸਨ। ਮੁੱਖ ਮਹਿਮਾਨ ਅਮਿਤ ਕੁਮਾਰ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਉਹਨਾਂ ਦੀ ਕੁਰਬਾਨੀ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਨੌਜਵਾਨਾਂ ਨੂੰ ਉਹਨਾਂ ਦੇ ਆਦਰਸ਼ਾਂ ਉੱਤੇ ਚਲਣ ਦੀ ਪ੍ਰੇਰਣਾ ਦਿੱਤੀ।

ਸੋਸਾਇਟੀ ਦੇ ਸੀਨੀਅਰ ਵਾਈਸ ਪ੍ਰਧਾਨ ਭਗਵਾਨ ਦਾਸ, ਭੁਪਿੰਦਰ ਸਿੰਘ, ਜਨਰਲ ਸਕੱਤਰ ਕਿਰਪਾਲ ਸਿੰਘ, ਪ੍ਰੈਸ ਸਕੱਤਰ ਪ੍ਰੋ. ਸੁਬੀਰ ਰਗਬੋਤਰਾ, ਸੇਵਾਮੁਕਤ ਬੀਪੀਈਓ ਨੰਦ ਲਾਲ, ਆਦਰਸ਼ ਓਲਡ ਏਜ ਹੋਮ ਦੇ ਪ੍ਰਧਾਨ ਸਤਨਾਮ ਸਿੰਘ ਸਮੇਤ ਹੋਰ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦਾਂ ਦੇ ਨਕਸ਼ੇ-ਕਦਮ ਉੱਤੇ ਚਲਦੇ ਹੋਏ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਸਮਾਜ ਵਿੱਚ ਵਧ ਰਹੀ ਗੁੰਡਾਗਰਦੀ ਦੇ ਖ਼ਿਲਾਫ਼ ਇਕੱਠੇ ਹੋ ਕੇ ਸੰਘਰਸ਼ ਕਰਨਾ ਹੀ ਸੱਚੀ ਸ਼ਰਧਾਂਜਲੀ ਹੋਵੇਗੀ।

ਪ੍ਰੋਗਰਾਮ ਦੇ ਅੰਤ ਵਿੱਚ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਸੋਸਾਇਟੀ ਵੱਲੋਂ ਸਿਰੋਪਾਉ ਅਤੇ ਯਾਦ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖਜਾਨਚੀ ਹਰਜਿੰਦਰ ਕੁਮਾਰ, ਕਾਨੂੰਨੀ ਸਲਾਹਕਾਰ ਗੁਲਜਾਰੀ ਲਾਲ, ਜੋਇੰਟ ਸਕੱਤਰ ਓਮ ਪ੍ਰਕਾਸ਼, ਡਾ. ਸੁਭਾਸ, ਸੁਨੀਲ ਕੁਮਾਰ, ਬਲਵਿੰਦਰ ਸਿੰਘ, ਰਮੇਸ਼ ਚੰਦ, ਠਾਕੁਰ ਸੁਭਾਸ਼ ਸਿੰਘ, ਰਾਜੇਸ਼ ਕੁਮਾਰ, ਕਮਲਜੀਤ ਸਿੰਘ ਸਮੇਤ ਕਾਫ਼ੀ ਗਿਣਤੀ ਵਿੱਚ ਲੋਕ ਹਾਜ਼ਰ ਸਨ ਅਤੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।



Share & like

Leave a Reply