ਰੋਜ਼ਾਨਾ ਖ਼ਬਰ ਬਿਊਰੋ
ਚੰਡੀਗੜ੍ਹ, 1 ਅਕਤੂਬਰ
ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡਾ ਪਲਟਾ ਆਇਆ ਹੈ। ਸੀਨੀਅਰ ਸਿਆਸਤਦਾਨ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ।
ਚੰਡੀਗੜ੍ਹ ਵਿੱਚ ਹੋਈ ਰਸਮੀ ਪ੍ਰੈਸ ਕਾਨਫਰੰਸ ਦੌਰਾਨ ਅਨਿਲ ਜੋਸ਼ੀ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਗੇਲ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਕਾਂਗਰਸ ਦੇ ਕਈ ਹੋਰ ਵੱਡੇ ਆਗੂ ਵੀ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਨੇ ਆਪਣੀ ਰਾਜਨੀਤਕ ਯਾਤਰਾ ਦੀ ਸ਼ੁਰੂਆਤ ਭਾਜਪਾ ਨਾਲ ਕੀਤੀ ਸੀ। ਲੰਮੇ ਸਮੇਂ ਤੱਕ ਭਾਜਪਾ ਵਿੱਚ ਰਹਿਣ ਤੋਂ ਬਾਅਦ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਹਾਲਾਂਕਿ, ਕੁਝ ਸਮੇਂ ਬਾਅਦ ਉਨ੍ਹਾਂ ਅਕਾਲੀ ਦਲ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਹੁਣ ਉਹ ਕਾਂਗਰਸ ਨਾਲ ਜੁੜ ਕੇ ਇਕ ਵਾਰ ਫਿਰ ਸਿਆਸਤ ਦੇ ਕੇਂਦਰ ਵਿੱਚ ਆ ਗਏ ਹਨ।











