ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ : ਕਟਾਰੂਚੱਕ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਧਾਰੀਵਾਲ/ਗੁਰਦਾਸਪੁਰ, 1 ਅਕਤੂਬਰ
ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਧਾਰੀਵਾਲ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਗਈ ਫ਼ਸਲ ਦਾ ਇੱਕ-ਇੱਕ ਦਾਣਾ ਸਰਕਾਰ ਵੱਲੋਂ ਖ਼ਰੀਦਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਰਾਜ ਭਰ ਵਿੱਚ 1822 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੱਥੇ 16 ਸਤੰਬਰ ਤੋਂ ਖ਼ਰੀਦ ਨਿਰਵਿਘਨ ਜਾਰੀ ਹੈ। ਹੁਣ ਤੱਕ 2.56 ਲੱਖ ਮੈਟਰਿਕ ਟਨ ਝੋਨਾ ਮੰਡੀਆਂ ਵਿੱਚ ਪਹੁੰਚਿਆ ਹੈ ਜਿਸ ਵਿੱਚੋਂ 2.41 ਲੱਖ ਮੈਟਰਿਕ ਟਨ ਖ਼ਰੀਦਿਆ ਜਾ ਚੁੱਕਾ ਹੈ। ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਨਾਲੋ-ਨਾਲ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ 24 ਘੰਟਿਆਂ ਅੰਦਰ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ। ਮੰਡੀਆਂ ਵਿੱਚ ਸਫ਼ਾਈ, ਬਿਜਲੀ, ਪਾਣੀ, ਵਾਸ਼ਰੂਮ, ਸ਼ੈੱਡ ਅਤੇ ਬੈਠਣ ਦੀ ਸੁਵਿਧਾ ਦਾ ਪ੍ਰਬੰਧ ਕੀਤਾ ਗਿਆ ਹੈ। ਗੁਰਦਾਸਪੁਰ ਜ਼ਿਲ੍ਹੇ ਵਿੱਚ 92 ਖ਼ਰੀਦ ਕੇਂਦਰ ਚੱਲ ਰਹੇ ਹਨ ਅਤੇ ਸਭ ਵਿੱਚ ਖ਼ਰੀਦ ਜਾਰੀ ਹੈ।

ਮੰਤਰੀ ਨੇ ਕਿਹਾ ਕਿ ਹੜ੍ਹ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਕਿਸਾਨਾਂ ਨੂੰ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਤਿਉਹਾਰਾਂ ਮੌਕੇ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣੀਆਂ ਪੈਣਗੀਆਂ ਕਿਉਂਕਿ ਮਾਨ ਸਰਕਾਰ ਨੇ ਸਮੇਂ-ਸਿਰ ਅਦਾਇਗੀ ਦੇ ਪ੍ਰਬੰਧ ਕੀਤੇ ਹਨ। ਹੁਣ ਤੱਕ 444 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ।

ਮੰਤਰੀ ਕਟਾਰੂਚੱਕ ਨੇ ਅਪੀਲ ਕੀਤੀ ਕਿ ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਕਿਉਂਕਿ ਸਰਕਾਰ ਵੱਲੋਂ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਬੇਨਤੀ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ










