ਕਮੇਟੀ ਮੈਂਬਰਾਂ ਨੂੰ ਸਕੂਲ ਦੇ ਵਿਕਾਸ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਆ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 3 ਸਤੰਬਰ
ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਪਰਮਜੀਤ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ਼੍ਰੀ ਰਾਕੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਗੁਰਦਾਸਪੁਰ-2 ਦੇ ਸੈਂਟਰ ਜੋਈਆਂ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਐਸ.ਐਮ.ਸੀ ਕਮੇਟੀਆਂ ਦਾ ਟ੍ਰੇਨਿੰਗ-ਕੰਮ ਵਰਕਸ਼ਾਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੌੜਾ ਛੱਤਰਾ ਵਿਖੇ ਕਰਵਾਇਆ ਗਿਆ।

ਇਸ ਮੌਕੇ ’ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ਼੍ਰੀ ਰਾਕੇਸ਼ ਕੁਮਾਰ, ਹਲਕਾ ਗੁਰਦਾਸਪੁਰ ਦੇ ਸਿੱਖਿਆ ਕ੍ਰਾਂਤੀ ਕੋਆਰਡੀਨੇਟਰ ਸ਼੍ਰੀ ਅਸ਼ਵਨੀ ਕੁਮਾਰ ਅਤੇ ਜ਼ਿਲ੍ਹਾ ਕੋਆਰਡੀਨੇਟਰ ਅਕਾਦਮਿਕ ਸਹਾਇਤਾ ਗਰੁੱਪ ਗੁਰਨਾਮ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।

ਬਲਾਕ ਰਿਸੋਰਸ ਕੋਆਰਡੀਨੇਟਰ ਸ਼੍ਰੀਮਤੀ ਸੁਖਬੀਰ ਕੌਰ ਅਤੇ ਸ਼੍ਰੀ ਸੁਮੀਤ ਭਾਰਦਵਾਜ ਵੱਲੋਂ ਸਮੂਹ ਹਾਜ਼ਰ ਕਮੇਟੀ ਮੈਂਬਰਾਂ ਨੂੰ ਐਸ.ਐਮ.ਸੀ ਦੇ ਚੇਅਰਮੈਨ ਅਤੇ ਮੈਂਬਰਾਂ ਦੇ ਅਧਿਕਾਰਾਂ ਅਤੇ ਕਰਤਵਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਸ੍ਰੀ ਅਸ਼ਵਨੀ ਕੁਮਾਰ ਅਤੇ ਸ੍ਰੀ ਰਾਕੇਸ਼ ਕੁਮਾਰ ਨੇ ਵੀ ਕਮੇਟੀ ਮੈਂਬਰਾਂ ਨੂੰ ਸੰਬੋਧਨ ਕੀਤਾ।

ਸਕੂਲ ਦੇ ਪ੍ਰਿੰਸੀਪਲ ਸ਼੍ਰੀ ਸੁਰਿੰਦਰ ਕੁਮਾਰ ਵੱਲੋਂ ਟ੍ਰੇਨਿੰਗ ਪ੍ਰੋਗਰਾਮ ਦੇ ਸਮੂਹ ਪ੍ਰਬੰਧ ਸੁਚਾਰੂ ਢੰਗ ਨਾਲ ਕੀਤੇ ਗਏ।










