Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਤਰਨਤਾਰਨ, 3 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿਧਾਨ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਆਮ ਆਦਮੀ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ।
ਇਹ ਸੀਟ ਜੂਨ ਵਿੱਚ ‘ਆਪ’ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਸੀ। ਹਾਲਾਂਕਿ ਚੋਣ ਕਮਿਸ਼ਨ ਵੱਲੋਂ ਅਜੇ ਤੱਕ ਜ਼ਿਮਨੀ ਚੋਣ ਦੀ ਮਿਤੀ ਤੈਅ ਨਹੀਂ ਕੀਤੀ ਗਈ।

ਮੁੱਖ ਮੰਤਰੀ ਮਾਨ ਨੇ ਤਰਨਤਾਰਨ ਵਿੱਚ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਪ੍ਰੋਜੈਕਟ ਦੇ ਉਦਘਾਟਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ।
ਹਰਮੀਤ ਸੰਧੂ ਪਹਿਲਾਂ ਵੀ ਤਰਨਤਾਰਨ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ।

2002 ਵਿੱਚ ਉਹ ਆਜ਼ਾਦ ਉਮੀਦਵਾਰ ਵਜੋਂ ਚੁਣੇ ਗਏ ਸਨ। 2007 ਅਤੇ 2012 ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਵਿਧਾਨ ਸਭਾ ਪਹੁੰਚੇ।
2017 ਅਤੇ 2022 ਦੀਆਂ ਚੋਣਾਂ ਵਿੱਚ ਉਹ ਹਾਰ ਗਏ ਸਨ। ਸੰਧੂ ਨੇ 16 ਜੁਲਾਈ ਨੂੰ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹ ਲਿਆ ਸੀ।


Share & like

Leave a Reply