Share & like

ਰੋਜ਼ਾਨਾ ਖ਼ਬਰ ਬਿਊਰੋ
ਚੰਡੀਗੜ੍ਹ, 6 ਅਕਤੂਬਰ
ਆਮ ਆਦਮੀ ਪਾਰਟੀ ਦੇ ਰਾਜ ਸਭਾ ਉਮੀਦਵਾਰ ਰਾਜਿੰਦਰ ਗੁਪਤਾ ਨੇ ਚੰਡੀਗੜ੍ਹ ਵਿਖੇ ‘ਆਪ’ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਦੋਵਾਂ ਨੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਸੂਬੇ ਵਿੱਚ ਸਰਕਾਰ ਦੀਆਂ ਪ੍ਰਾਥਮਿਕਤਾਵਾਂ ਅਤੇ ਆਉਣ ਵਾਲੀਆਂ ਰਾਜ ਸਭਾ ਚੋਣਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਮੁਲਾਕਾਤ ਦੌਰਾਨ ਰਾਜਿੰਦਰ ਗੁਪਤਾ ਨੇ ਮਨੀਸ਼ ਸਿਸੋਦੀਆ ਨੂੰ ਪੰਜਾਬ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ, ਖ਼ਾਸਕਰ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਹੋ ਰਹੇ ਸੁਧਾਰਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਵਚਨ ‘ਤੇ ਡਟੀ ਹੋਈ ਹੈ।
ਮਨੀਸ਼ ਸਿਸੋਦੀਆ ਨੇ ਰਾਜਿੰਦਰ ਗੁਪਤਾ ਨੂੰ ਰਾਜ ਸਭਾ ਚੋਣਾਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਵਰਗੇ ਸਮਰਪਿਤ ਅਤੇ ਇਮਾਨਦਾਰ ਨੇਤਾ ਪਾਰਟੀ ਦੇ ਸੁਨੇਹੇ ਨੂੰ ਹੋਰ ਮਜ਼ਬੂਤੀ ਨਾਲ ਰਾਸ਼ਟਰੀ ਪੱਧਰ ‘ਤੇ ਪਹੁੰਚਾਉਣਗੇ। ਉਨ੍ਹਾਂ ਜ਼ੋਰ ਦਿੱਤਾ ਕਿ ਆਮ ਆਦਮੀ ਪਾਰਟੀ ਦਾ ਉਦੇਸ਼ ਸਾਫ਼-ਸੁਥਰੀ ਰਾਜਨੀਤੀ ਅਤੇ ਲੋਕ ਕੇਂਦਰਿਤ ਵਿਕਾਸ ਨੂੰ ਅੱਗੇ ਵਧਾਉਣਾ ਹੈ।
ਦੋਹਾਂ ਆਗੂਆਂ ਵਿਚਕਾਰ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ, ਚੋਣ ਪ੍ਰਚਾਰ ਰਣਨੀਤੀ ਅਤੇ ਪਾਰਟੀ ਵਰਕਰਾਂ ਦੀ ਭੂਮਿਕਾ ਸਬੰਧੀ ਵੀ ਵਿਸਥਾਰ ਨਾਲ ਚਰਚਾ ਹੋਈ।

ਰਾਜਿੰਦਰ ਗੁਪਤਾ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੇ ਗਏ ਭਰੋਸੇ ‘ਤੇ ਖ਼ਰਾ ਉਤਰਣ ਲਈ ਪੂਰੀ ਤਨ-ਮਨ ਨਾਲ ਕੰਮ ਕਰਨਗੇ ਅਤੇ ਪੰਜਾਬ ਦੀ ਆਵਾਜ਼ ਨੂੰ ਰਾਜ ਸਭਾ ਤੱਕ ਪਹੁੰਚਾਉਣਗੇ।


Share & like

Leave a Reply