ਰੋਜ਼ਾਨਾ ਖ਼ਬਰ ਬਿਊਰੋ
ਚੰਡੀਗੜ੍ਹ, 9 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਉਣ ਵਾਲੀ 13 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਚ ਦੁਪਹਿਰ 3 ਵਜੇ ਹੋਵੇਗੀ।
ਅਧਿਕਾਰਕ ਜਾਣਕਾਰੀ ਅਨੁਸਾਰ, ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ, ਹਾਲਾਂਕਿ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਸ੍ਰੀ ਆਨੰਦਪੁਰ ਸਾਹਿਬ ਵਿਚ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।
ਇਸ ਵਿਸ਼ੇਸ਼ ਸੈਸ਼ਨ ਨੂੰ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਮਹੱਤਵਪੂਰਨ ਨੀਤੀਆਂ ਅਤੇ ਲੋਕ ਹਿਤ ਦੇ ਮੁੱਦਿਆਂ ’ਤੇ ਵਿਚਾਰ ਕਰਨ ਲਈ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।











