ਰੋਜ਼ਾਨਾ ਖ਼ਬਰ ਬਿਊਰੋ
ਦਿੱਲੀ, 10 ਅਕਤੂਬਰ
ਆਮ ਆਦਮੀ ਪਾਰਟੀ ਦੇ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਗੁਪਤਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ ਗਏ। ਜ਼ਿਕਰਯੋਗ ਹੈ ਕਿ ਰਾਜ ਸਭਾ ਚੋਣਾਂ ਲਈ ਹੁਣ ਤੱਕ ਚਾਰ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਹੋ ਚੁੱਕੇ ਹਨ।
ਰਾਜ ਸਭਾ ਉਮੀਦਵਾਰ ਦੀ ਚੋਣ ਲਈ ਵੋਟਿੰਗ 24 ਅਕਤੂਬਰ ਨੂੰ ਹੋਵੇਗੀ।











