Share & like

ਡਾਇਟ ਗੁਰਦਾਸਪੁਰ ਵਿਖੇ ਹੋਵੇਗਾ ਸਨਮਾਨ ਪ੍ਰੋਗਰਾਮ ਦਾ ਆਯੋਜਨ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 12 ਅਕਤੂਬਰ
ਸਾਲ 2024-25 ਦੌਰਾਨ ਬਲਾਕ ਪੱਧਰ ‘ਤੇ ਪੰਜਵੀਂ ਜਮਾਤ ਵਿੱਚੋਂ 500 ਅੰਕਾਂ ਵਿੱਚੋਂ ਸਭ ਤੋਂ ਵੱਧ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲਿਆਂ ਵਿਦਿਆਰਥੀਆਂ ਅਤੇ ਉਹਨਾਂ ਦੇ ਮਿਹਨਤੀ ਅਧਿਆਪਕਾਂ ਨੂੰ ਸਨਮਾਨਿਤ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ./ਐ.ਸਿ.) ਸ੍ਰੀਮਤੀ ਪਰਮਜੀਤ ਨੇ ਦੱਸਿਆ ਕਿ ਸਨਮਾਨ ਸਮਾਰੋਹ 15 ਅਕਤੂਬਰ ਨੂੰ ਸਵੇਰੇ 11:30 ਵਜੇ ਡਾਇਟ ਗੁਰਦਾਸਪੁਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪ੍ਰਿੰਸੀਪਲ ਡਾਇਟ ਗੁਰਦਾਸਪੁਰ ਸਮੇਤ ਜ਼ਿਲ੍ਹੇ ਦੇ ਸਾਰੇ ਬਲਾਕ ਸਿੱਖਿਆ ਅਫ਼ਸਰ ਵੀ ਹਾਜ਼ਰ ਰਹਿਣਗੇ।
ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਹੋਰ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਾ ਅਤੇ ਅਧਿਆਪਕਾਂ ਦੀ ਮਿਹਨਤ ਦਾ ਸਨਮਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਰੇ ਬਲਾਕ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਗਈ ਹੈ ਕਿ 500 ਵਿੱਚੋਂ ਸਭ ਤੋਂ ਵੱਧ ਅੰਕ ਪ੍ਰਾਪਤ ਬਲਾਕ ਦੇ ਚੁਣੇ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਮੇਂ ਸਿਰ ਡਾਇਟ ਗੁਰਦਾਸਪੁਰ ਵਿਖੇ ਪਹੁੰਚਣ ਲਈ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਸਨਮਾਨ ਪ੍ਰੋਗਰਾਮ ਸੰਬੰਧੀ ਹੋਰ ਜਾਣਕਾਰੀ ਲਈ ਪ੍ਰੋਗਰਾਮ ਆਰਗੇਨਾਈਜ਼ਰ ਗੁਰਨਾਮ ਸਿੰਘ ਡੀ.ਆਰ.ਸੀ. (ਪ੍ਰਾ.) ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਹ ਸਮਾਰੋਹ ਸਿੱਖਿਆ ਖੇਤਰ ਵਿੱਚ ਮਿਹਨਤੀ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਦਾ ਪ੍ਰਤੀਕ ਹੋਵੇਗਾ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਸਿੱਖਿਆ ਪ੍ਰਣਾਲੀ ਵਿੱਚ ਪ੍ਰੇਰਣਾ ਦਾ ਨਵਾਂ ਜੋਸ਼ ਭਰੇਗਾ।

ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੂਚੀ।


Share & like

Leave a Reply