ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 13 ਅਕਤੂਬਰ:
ਮਾਨਯੋਗ ਸ਼੍ਰੀ ਹਰਪ੍ਰੀਤ ਸਿੰਘ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀ.ਬੀ.ਏ ਇਨਫੋਟੈਕ ਕੰਪਿਊਟਰ ਐਂਡ ਆਈ.ਟੀ. ਇੰਸਟੀਚਿਊਟ, ਗੁਰਦਾਸਪੁਰ ਵਿਖੇ ਇੰਟਰਨੈਸ਼ਨਲ ਡੇਅ ਆਫ਼ ਦ ਗਰਲ ਚਾਇਲਡ ਦੇ ਮੌਕੇ ’ਤੇ ਇੱਕ ਵਿਸ਼ੇਸ਼ ਕਾਨੂੰਨੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਇਸ ਸੈਮੀਨਾਰ ਦੀ ਅਗਵਾਈ ਐਡਵੋਕੇਟ ਰੂਫਸਾਂ ਸੱਭਰਵਾਲ ਅਤੇ ਪੈਰਾ ਲੀਗਲ ਵੋਲੰਟੀਅਰ ਰਾਹੁਲ ਸੱਭਰਵਾਲ ਨੇ ਕੀਤੀ। ਸੈਮੀਨਾਰ ਵਿੱਚ ਵਿਦਿਆਰਥੀਆਂ, ਸਟਾਫ ਮੈਂਬਰਾਂ ਅਤੇ ਸਥਾਨਕ ਨਾਗਰਿਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਬੱਚੀਆਂ ਦੇ ਅਧਿਕਾਰਾਂ, ਉਨ੍ਹਾਂ ਦੀ ਸੁਰੱਖਿਆ ਅਤੇ ਕਾਨੂੰਨੀ ਸਹਾਇਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ।

ਬੁਲਾਰਿਆਂ ਨੇ ਪੋਕਸੋ ਐਕਟ 2012, ਚਾਈਲਡ ਮੈਰਿਜ ਐਕਟ 2006, ਰਾਈਟ ਟੂ ਐਜੂਕੇਸ਼ਨ ਐਕਟ 2009, ਵਿਕਟਮ ਕੰਪਨਸੇਸ਼ਨ ਸਕੀਮ, ਪਰਮਾਨੈਂਟ ਲੋਕ ਅਦਾਲਤਾਂ, ਮੈਡੀਏਸ਼ਨ ਸੈਂਟਰਾਂ ਅਤੇ ਲੋਕ ਅਦਾਲਤਾਂ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਨਾਲ, ਨਾਲਸਾ ਵੱਲੋਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ।
ਲੋਕਾਂ ਨੂੰ ਦੱਸਿਆ ਗਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕਾਨੂੰਨੀ ਮਦਦ ਦੀ ਲੋੜ ਹੋਵੇ ਤਾਂ ਉਹ ਟੋਲ-ਫਰੀ ਨੰਬਰ 15100 ’ਤੇ ਸੰਪਰਕ ਕਰ ਸਕਦਾ ਹੈ।
ਇਸ ਮੌਕੇ ਵਿਦਿਆਰਥੀਆਂ ਨੇ ਕਾਨੂੰਨੀ ਜਾਗਰੂਕਤਾ ਸੰਬੰਧੀ ਪ੍ਰਸ਼ਨ ਵੀ ਪੁੱਛੇ ਜਿਨ੍ਹਾਂ ਦੇ ਉਤਰ ਮਾਹਿਰਾਂ ਵੱਲੋਂ ਦਿੱਤੇ ਗਏ। ਸੈਮੀਨਾਰ ਨੂੰ ਸਮਾਜ ਵਿੱਚ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਵਿੱਚ ਕਾਨੂੰਨੀ ਸੂਝ ਫੈਲਾਉਣ ਵੱਲ ਇੱਕ ਮਹੱਤਵਪੂਰਨ ਕਦਮ











