Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 13 ਅਕਤੂਬਰ
ਬਹਿਰਾਮਪੁਰ ਰੋਡ ਦੇ ਘੁਮਾਰਾਂ ਮੁਹੱਲੇ ਵਿੱਚ ਅੱਜ ਉਸ ਵੇਲੇ ਤਣਾਅ ਪੈਦਾ ਹੋ ਗਿਆ ਜਦੋਂ ਬਿਜਲੀ ਵਿਭਾਗ ਦੇ ਮੁਲਾਜ਼ਮ ਚਿੱਪ ਵਾਲੇ ਮੀਟਰ ਲਗਾਉਣ ਲਈ ਮੌਕੇ ‘ਤੇ ਪਹੁੰਚੇ। ਮੁਹੱਲਾ ਵਾਸੀਆਂ ਦਾ ਦਾਅਵਾ ਹੈ ਕਿ ਬਿਨਾਂ ਕਿਸੇ ਪੂਰਬਲੀ ਜਾਣਕਾਰੀ ਜਾਂ ਸਹਿਮਤੀ ਦੇ ਮੁਲਾਜ਼ਮ ਸਕੈਨਿੰਗ ਕਰਦੇ ਹੋਏ ਜਬਰੀ ਤੌਰ ‘ਤੇ ਨਵੇਂ ਮੀਟਰ ਲਗਾਉਣ ਦੀ ਕੋਸ਼ਿਸ਼ ਕਰ ਰਹੇ ਸਨ।

ਮੌਕੇ ‘ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਰਾਜਕੁਮਾਰ ਪੰਡੋਰੀ ਦੀ ਅਗਵਾਈ ਹੇਠ ਮੁਹੱਲਾ ਨਿਵਾਸੀਆਂ ਨੇ ਇਕੱਠੇ ਹੋ ਕੇ ਵਿਰੋਧ ਦਰਜ ਕਰਵਾਇਆ। ਵਿਰੋਧ ਦੇ ਬਾਅਦ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੂੰ ਬੇਰੰਗ ਵਾਪਸ ਜਾਣਾ ਪਿਆ।
ਇਸ ਸਬੰਧ ਵਿੱਚ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਜਗਿੰਦਰ ਪਾਲ ਪਨਿਆੜ, ਸੁਖਦੇਵ ਰਾਜ ਬਹਿਰਾਮਪੁਰ ਅਤੇ ਜੋਗਿੰਦਰ ਪਾਲ ਘੁਰਾਲਾ ਨੇ ਦੱਸਿਆ ਕਿ ਚਿੱਪ ਵਾਲੇ ਮੀਟਰ ਲੋਕਾਂ ਦੇ ਹਿੱਤਾਂ ਵਿਰੁੱਧ ਹਨ ਅਤੇ ਇਹ ਬਿਜਲੀ ਪ੍ਰਣਾਲੀ ਦੇ ਨਿਜੀਕਰਨ ਵੱਲ ਇਕ ਹੋਰ ਕਦਮ ਹੈ। ਉਨ੍ਹਾਂ ਕਿਹਾ ਕਿ ਲੋਕ ਇਹਨਾਂ ਮੀਟਰਾਂ ਦਾ ਵਿਰੋਧ ਜਾਰੀ ਰੱਖਣਗੇ ਅਤੇ ਕਿਸੇ ਵੀ ਹਾਲਤ ਵਿੱਚ ਇਹ ਪ੍ਰੋਜੈਕਟ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਇਸ ਮੌਕੇ ਸੰਦੀਪ ਕੁਮਾਰ, ਜਸਪਾਲ, ਸੱਤਪਾਲ ਸਮੇਤ ਵੱਡੀ ਗਿਣਤੀ ਵਿੱਚ ਮੁਹੱਲਾ ਨਿਵਾਸੀ ਹਾਜ਼ਰ ਸਨ।


Share & like

Leave a Reply