Share & like

13 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 14 ਅਕਤੂਬਰ
ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਸ੍ਰੀ ਦਿਲਬਾਗ ਸਿੰਘ ਜੌਹਲ ਅਤੇ ਮਾਨਯੋਗ ਸਕੱਤਰ ਸ੍ਰੀ ਹਰਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਤਿਮਾਹੀ ਮੀਟਿੰਗ ਅਤੇ ਅੰਡਰ ਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਕਰਵਾਈ ਗਈ।
ਮੀਟਿੰਗ ਦੌਰਾਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੁਲਾਈ ਤੋਂ ਸਤੰਬਰ 2025 ਤੱਕ ਕੀਤੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਦਿਲਬਾਗ ਸਿੰਘ ਜੌਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 13 ਦਸੰਬਰ 2025 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਸ ਵਿੱਚ ਜ਼ਿਲ੍ਹੇ ਦੀਆਂ ਸਾਰੀਆਂ ਦੀਵਾਨੀ ਅਤੇ ਫੌਜਦਾਰੀ ਅਦਾਲਤਾਂ ਵਿੱਚ ਕੇਸ ਸੁਣੇ ਜਾਣਗੇ।
ਉਨ੍ਹਾਂ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ ਮਾਮਲੇ, ਚੈੱਕ ਬਾਉਂਸ ਕੇਸ, ਬੈਂਕਾਂ ਦੇ ਵਿਵਾਦ, ਐਕਸੀਡੈਂਟ ਕਲੇਮ ਅਤੇ ਪਰਿਵਾਰਿਕ ਝਗੜੇ ਆਦਿ ਮਾਮਲੇ ਸੁਣਵਾਈ ਲਈ ਰੱਖੇ ਜਾਣਗੇ। ਇਸਦੇ ਨਾਲ ਹੀ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ, ਜਲ ਸਪਲਾਈ ਅਤੇ ਲੇਬਰ ਵਿਵਾਦਾਂ ਦੇ ਮਾਮਲੇ ਵੀ ਨਿਪਟਾਏ ਜਾਣਗੇ।

ਮੀਟਿੰਗ ਵਿੱਚ ਅਥਾਰਟੀ ਦੇ ਮੈਂਬਰਾਂ ਨੇ ਭਾਗ ਲਿਆ ਅਤੇ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਤੇ ਸਰਕਾਰੀ ਸਕੀਮਾਂ ਬਾਰੇ ਹੋਰ ਵੱਧ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਗਿਆ।


Share & like

Leave a Reply