Share & like

ਨਗਰ ਕੀਰਤਨ ਦੇ ਰੂਪ ’ਚ ਗੁਰਦੁਆਰਾ ਸਾਹਿਬ ਲੈ ਕੇ ਆਏ ਪੰਜ ਪਿਆਰੇ ਤੇ ਸਿੱਖ ਸੰਗਤ

ਰੋਜ਼ਾਨਾ ਖ਼ਬਰ ਬਿਊਰੋ
ਪਟਨਾ ਸਾਹਿਬ, 2 ਨਵੰਬਰ
ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੀ ਪਤਨੀ ਮਾਤਾ ਸਾਹਿਬ ਕੌਰ ਦੇ ਪਵਿੱਤਰ ਜੋੜਾ ਸਾਹਿਬ ਨੂੰ ਦਸਵੇਂ ਗੁਰੂ ਦੇ ਜਨਮ ਸਥਾਨ ਤਖ਼ਤ ਪਟਨਾ ਸਾਹਿਬ ਵਿਖੇ ਸੁਸ਼ੋਭਿਤ ਕੀਤਾ ਗਿਆ ਹੈ। ਇਹ ਰਸਮ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਮੌਜੂਦਗੀ ਵਿੱਚ ਪਵਿੱਤਰ ਸਿੱਖ ਧਾਰਮਿਕ ਸਥਾਨ ’ਤੇ ਮੁਕੰਮਲ ਹੋਈ। ਇਸ ਸਮਾਗਮ ਵਿਚ ਬਿਹਾਰ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਅਤੇ ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਹ ਸ਼ਰਧਾ ਅਤੇ ਫਿਰਕੂ ਭਾਈਚਾਰੇ ਦੇ ਸੁਮੇਲ ਨੂੰ ਦਰਸਾਉਂਦਾ ਹੈ। ਇੰਦਰਾ ਗਾਂਧੀ ਨੈਸ਼ਨਲ ਸੈਂਟਰ ਫਾਰ ਦ ਆਰਟਸ (ਆਈਜੀਐਨਸੀਏ) ਨੇ ਕਿਹਾ ਕਿ ਪਵਿੱਤਰ ਜੋੜਾ ਸਾਹਿਬ ਨੂੰ ਪੰਜ ਪਿਆਰਿਆਂ ਵਲੋਂ ਸ਼ਰਧਾ, ਏਕਤਾ ਅਤੇ ਕੁਰਬਾਨੀ ਦਾ ਪ੍ਰਤੀਕ ਵਜੋਂ ਨਗਰ ਕੀਰਤਨ ਦੇ ਰੂਪ ਵਿਚ ਲਿਜਾਇਆ ਗਿਆ।


Share & like

Leave a Reply