ਰੋਜ਼ਾਨਾ ਖ਼ਬਰ ਬਿਊਰੋ
ਚੰਡੀਗੜ੍ਹ, 5 ਨਵੰਬਰ
ਭਾਰੀ ਵਿਰੋਧ ਕਾਰਨ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੀਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਫੈਸਲੇ ਨੂੰ ਵਾਪਸ ਲੈਂਦੇ ਹੋਏ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ।
ਕੇਂਦਰ ਸਰਕਾਰ ਦੇ ਫ਼ੈਸਲੇ ਖਿਲਾਫ਼ ਕਈ ਦਿਨਾਂ ਤੋਂ ਵਿਦਿਆਰਥੀ ਯੂਨੀਅਨਾਂ ਅਤੇ ਸਿਆਸੀ ਤੌਰ ‘ਤੇ ਵਿਰੋਧ ਸ਼ੁਰੂ ਹੋ ਗਿਆ ਸੀ। ਪੰਜਾਬ ਸਰਕਾਰ ਨੇ ਵੀ ਉਕਤ ਖਿਲਾਫ ਹਾਈਕੋਰਟ ਜਾਣ ਦੀ ਚਿਤਾਵਨੀ ਦਿੱਤੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਹੈਂਡਲ ਉੱਤੇ ਪੋਸਟ ਪਾ ਕੇ ਕਿਹਾ ਸੀ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੀਨੇਟ ਅਤੇ ਸਿੰਡੀਕੇਟ ਨੂੰ ਅਸੰਵਿਧਾਨਕ ਤਰੀਕੇ ਨਾਲ ਭੰਗ ਕਰਨ ਅਤੇ ਅਧਿਸੂਚਨਾ ਜਾਰੀ ਕਰਨ ਦੇ ਵਿਰੁੱਧ ਪੰਜਾਬ ਸਰਕਾਰ ਉੱਚ ਹਾਈ ਕੋਰਟ ਜਾਵੇਗੀ।











