Share & like

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ ਸੰਗਤਾਂ ਨੂੰ ਪਹੁੰਚਣ ਦੀ ਅਪੀਲ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਦੀਨਾਨਗਰ, 7 ਨਵੰਬਰ
ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂੰ ਕਰਵਾਉਣ ਲਈ ਸ਼ਨੀਵਾਰ ਨੂੰ ਬਟਾਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਪੁੱਜਣ ਦੀ ਅਪੀਲ ਹੈ।

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਅੱਜ 8 ਨਵੰਬਰ ਦੀ ਸ਼ਾਮ 5.30 ਵਜੇ ਬਟਾਲਾ ਦੀ ਆਈ.ਟੀ.ਆਈ ਗਰਾਊਂਡ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਉਂਡ ਸ਼ੋਅ ਰਾਹੀਂ ਸੰਗਤ ਨੂੰ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਸ਼ੋਅ ਵਿੱਚ ਸ਼ਾਮਲ ਹੋਣ ਲਈ ਐਂਟਰੀ ਬਿੱਲਕੁਲ ਮੁਫਤ ਹੈ।

ਹਲਕਾ ਇੰਚਾਰਜ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਲਾਈਟ ਐਂਡ ਸਾਊਂਡ ਸ਼ੋਅ ਵੇਖਣ ਲਈ ਜਰੂਰ ਪਹੁੰਚਣ।


Share & like

Leave a Reply