Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਧਾਰੀਵਾਲ, 10 ਨਵੰਬਰ
ਬਲਾਕ ਧਾਰੀਵਾਲ-1 ਵਿੱਚ ਚੱਲ ਰਹੀ ਤਿੰਨ ਰੋਜ਼ਾ ਪ੍ਰੀ-ਪ੍ਰਾਇਮਰੀ ਟ੍ਰੇਨਿੰਗ ਦੌਰਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਰਦਾਰ ਬਲਵਿੰਦਰ ਸਿੰਘ ਗਿੱਲ ਨੇ ਵਿਜ਼ਿਟ ਕੀਤਾ। ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਖੁੰਡਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਘੁੰਮਣ ਖੁਰਦ ਵਿੱਚ ਲੱਗੀ ਟ੍ਰੇਨਿੰਗ ਦਾ ਜਾਇਜ਼ਾ ਲਿਆ।
ਸਰਦਾਰ ਗਿੱਲ ਨੇ ਅਧਿਆਪਕਾਂ ਨੂੰ ਨਸੀਹਤ ਕੀਤੀ ਕਿ ਉਹ ਆਪਣੇ ਕੰਮ ਨੂੰ ਤਨਦੇਹੀ ਨਾਲ ਨਿਭਾਉਣ ਅਤੇ ਵਿਭਾਗ ਵੱਲੋਂ ਭੇਜੇ ਗਏ ਪ੍ਰੀ-ਪ੍ਰਾਇਮਰੀ ਸਮੱਗਰੀ ਦੀ ਯੋਗ ਵਰਤੋਂ ਕਰਨ, ਤਾਂ ਜੋ ਬੱਚਿਆਂ ਨੂੰ ਵਧੀਆ ਸਿੱਖਣ ਦਾ ਮੌਕਾ ਮਿਲੇ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਬੱਚਿਆਂ ਦੇ ਸਮੁੱਚੇ ਵਿਕਾਸ ਲਈ ਨਵੀਆਂ ਗਤੀਵਿਧੀਆਂ ਅਤੇ ਤਕਨੀਕਾਂ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ।
ਇਸ ਟ੍ਰੇਨਿੰਗ ਵਿੱਚ ਰਿਸੋਰਸ ਪਰਸਨ ਜਗਦੀਸ਼ ਰਾਜ ਬੈਂਸ, ਰੂਪ ਸੋਨ ਧਰਮਪਾਲ ਸ਼ਰਮਾ ਅਤੇ ਰਾਹੁਲ ਗੌਤਮ ਨੇ ਪ੍ਰੀ-ਪ੍ਰਾਇਮਰੀ ਸਿੱਖਿਆ ਨਾਲ ਸੰਬੰਧਿਤ ਵਿਭਿੰਨ ਵਿਸ਼ਿਆਂ ‘ਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰੀ-ਪ੍ਰਾਇਮਰੀ ਅਧਿਆਪਕਾਂ ਨੇ ਵੱਖ-ਵੱਖ ਗਤੀਵਿਧੀਆਂ ਕਰਕੇ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਟ੍ਰੇਨਿੰਗ ਦੌਰਾਨ ਅਧਿਆਪਕਾਂ ਵਿੱਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ। ਪੰਜਾਬ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਪੱਧਰ ‘ਤੇ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਆਯੋਜਿਤ ਕੀਤੀ ਗਈ ਇਹ ਟ੍ਰੇਨਿੰਗ ਬੱਚਿਆਂ ਦੇ ਸ਼ੁਰੂਆਤੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।


Share & like

Leave a Reply