Share & like

ਜਤਿੰਦਰ ਸਿੰਘ/ਰੋਜ਼ਾਨਾ ਖ਼ਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਬੰਦਾ ਸਿੰਘ ਬਹਾਦਰ ਹੇਠ ਅੱਜ ਦੋ ਅਹਿਮ ਮੀਟਿੰਗਾਂ ਆਯੋਜਿਤ ਕੀਤੀਆਂ ਗਈਆਂ। ਪਹਿਲੀ ਮੀਟਿੰਗ ਪਿੰਡ ਦੋਸਤਪੁਰ ਵਿਖੇ ਹੋਈ ਜਿਸ ਵਿੱਚ ਕਮੇਟੀ ਦਾ ਪੂਰਨ ਗਠਨ ਕਰਦਿਆਂ 11 ਮੈਂਬਰੀ ਇਕਾਈ ਕਮੇਟੀ ਦੀ ਚੋਣ ਕੀਤੀ ਗਈ।
ਪਿੰਡ ਦੀ ਸਰਬ ਸੰਮਤੀ ਨਾਲ ਗੁਰਪ੍ਰੀਤ ਸਿੰਘ ਨੂੰ ਮੁੜ ਇਕਾਈ ਪ੍ਰਧਾਨ ਚੁਣਿਆ ਗਿਆ ਜਦਕਿ ਪ੍ਰਗਟ ਸਿੰਘ ਖਜਾਨਚੀ, ਦਲੇਰ ਸਿੰਘ ਪ੍ਰੈਸ ਸਕੱਤਰ, ਮੇਜਰ ਸਿੰਘ ਸਹਾਇਕ ਪ੍ਰੈਸ ਸਕੱਤਰ, ਬਲਦੇਵ ਸਿੰਘ ਮੀਤ ਪ੍ਰਧਾਨ, ਗੁਰਜੀਤ ਸਿੰਘ ਸਲਾਹਕਾਰ, ਸੇਵਾ ਸਿੰਘ ਸਹਾਇਕ ਸਲਾਹਕਾਰ, ਮਨਜੀਤ ਸਿੰਘ ਮੈਂਬਰ, ਰਣਜੀਤ ਸਿੰਘ ਫੌਜੀ ਸਹਾਇਕ ਖਜਾਨਚੀ, ਸੁਰਜੀਤ ਸਿੰਘ ਅਤੇ ਕਸ਼ਮੀਰ ਸਿੰਘ ਮੈਂਬਰ ਚੁਣੇ ਗਏ।
ਇਸ ਮੌਕੇ ਦੂਜੀ ਮੀਟਿੰਗ ਪਿੰਡ ਖੱਦਰ ਵਿੱਚ ਕੀਤੀ ਗਈ ਜਿਸ ਵਿੱਚ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਇਸ ਕਮੇਟੀ ਦੇ ਪ੍ਰਧਾਨ ਸੰਤੋਖ ਸਿੰਘ, ਮੀਤ ਪ੍ਰਧਾਨ ਹਰਪ੍ਰੀਤ ਸਿੰਘ, ਸਕੱਤਰ ਧਰਮਿੰਦਰ ਸਿੰਘ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ, ਪ੍ਰਿੰਸਪਾਲ ਸਿੰਘ, ਗੁਰਸੇਵਕ ਸਿੰਘ, ਲਖਵਿੰਦਰ ਮਸੀਹ, ਦਵਿੰਦਰ ਸਿੰਘ, ਮਨਜਿੰਦਰ ਸਿੰਘ, ਪਲਵਿੰਦਰ ਸਿੰਘ ਆਦਿ ਮੈਂਬਰ ਚੁਣੇ ਗਏ।
ਇਸ ਮੌਕੇ ਤੇ ਜੋਨ ਇੰਚਾਰਜ ਸਰਦਾਰ ਜਤਿੰਦਰ ਸਿੰਘ, ਪ੍ਰਧਾਨ ਸੁਖਜਿੰਦਰ ਸਿੰਘ, ਗੁਰਜੀਤ ਸਿੰਘ, ਦਲੇਰ ਸਿੰਘ, ਗੁਰਪ੍ਰੀਤ ਸਿੰਘ ਤੇ ਮਨਜੀਤ ਸਿੰਘ ਦੋਸਤਪੁਰ ਸਮੇਤ ਕਈ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।

ਇਨ੍ਹਾਂ ਮੀਟਿੰਗਾਂ ਦੌਰਾਨ ਕਮੇਟੀ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦਾ ਫੈਸਲਾ ਲਿਆ ਗਿਆ।


Share & like

Leave a Reply