Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਦੀਨਾਨਗਰ, 14 ਨਵੰਬਰ
ਅੱਜ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਵਿੱਚ ਪ੍ਰੀ-ਪ੍ਰਾਇਮਰੀ ਬੱਚਿਆਂ ਵੱਲੋਂ ਚਿਲਡ੍ਰਨ ਡੇ ਬੜੀ ਖੁਸ਼ੀ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਪਿੰਡ ਦੇ ਸਰਪੰਚ ਸ਼੍ਰੀ ਰਛਪਾਲ ਸਿੰਘ ਅਤੇ ਚੇਅਰਮੈਨ ਸ਼੍ਰੀ ਸ਼ਮਸ਼ੇਰ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸਕੂਲ ਦੀ ਐਸਐਮਸੀ ਦੇ ਸਮੂਹ ਮੈਂਬਰਾਂ ਅਤੇ ਪਿੰਡ ਦੀ ਪੰਚਾਇਤ ਨੇ ਭਾਗ ਲਿਆ। ਬੱਚਿਆਂ ਨੇ ਵੱਖ-ਵੱਖ ਪ੍ਰੋਗਰਾਮ ਜਿਵੇਂ ਕਿ ਕਵਿਤਾਵਾਂ, ਭੰਗੜਾ, ਗੀਤ ਅਤੇ ਨਿੱਕੇ ਨਾਟਕ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ।
ਪਿੰਡ ਦੇ ਸਰਪੰਚ ਵੱਲੋਂ ਪ੍ਰੀ-ਪ੍ਰਾਇਮਰੀ ਬੱਚਿਆਂ ਨੂੰ ਲੱਡੂ ਵੰਡ ਕੇ ਚਿਲਡ੍ਰਨ ਡੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਕੂਲ ਪ੍ਰਬੰਧਕੀ ਨੇ ਮਹਿਮਾਨਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।


Share & like

Leave a Reply