Share & like

ਰੋਜ਼ਾਨਾ ਖ਼ਬਰ
ਗੁਰਦਾਸਪੁਰ, 21 ਨਵੰਬਰ
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਵਰ੍ਹੇ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਹਰ ਰੋਜ਼ ਸਕੂਲਾਂ ਨੂੰ ਭੇਜੇ ਜਾ ਰਹੇ ਪੱਤਰਾਂ ਅਤੇ ਪ੍ਰਸ਼ਨ-ਉੱਤਰਾਂ ਨੂੰ ਧਿਆਨ ਵਿੱਚ ਰੱਖਦਿਆਂ ਬਲਾਕ ਦੋਰਾਂਗਲਾ ਵੱਲੋਂ ਵਿਦਿਅਕ ਮੁਕਾਬਲੇ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ਼੍ਰੀ ਨਰੇਸ਼ ਪਨਿਆੜ ਨੇ ਦੱਸਿਆ ਕਿ ਅੱਜ ਸੈਂਟਰ ਹੈਡ ਟੀਚਰਾਂ ਨਾਲ ਮੀਟਿੰਗ ਕਰ ਕੇ ਮੁਕਾਬਲਿਆਂ ਬਾਰੇ ਪੂਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਸੈਂਟਰ ਹੈਡ ਟੀਚਰ ਆਪਣੇ-ਆਪਣੇ ਕਲੱਸਟਰ ਪੱਧਰ ’ਤੇ ਮੁਕਾਬਲੇ ਕਰਵਾਉਣਗੇ, ਜਿਨ੍ਹਾਂ ਵਿੱਚੋਂ ਪਹਿਲੀਆਂ ਦੋ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚੇ ਬਲਾਕ ਪੱਧਰ ਲਈ ਚੁਣੇ ਜਾਣਗੇ।
ਬਲਾਕ ਪੱਧਰੀ ਇਹ ਵਿਦਿਆਕ ਮੁਕਾਬਲਾ 27 ਨਵੰਬਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਹਸਨਪੁਰ ਵਿਖੇ ਕਰਵਾਇਆ ਜਾਵੇਗਾ। ਪਹਿਲੀਆਂ ਦੋ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਵਿਦਿਆਰਥੀਆਂ ਨੂੰ ਸੀਲਡਾਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਇਸ ਮੌਕੇ ਸੈਂਟਰ ਹੈਡ ਟੀਚਰ ਗੁਰਪ੍ਰੀਤ ਸਿੰਘ ਮਾਨ, ਗੁਰਪ੍ਰੀਤ ਸਿੰਘ ਬਾਜਵਾ, ਸਰਬਜੀਤ ਕੌਰ, ਸ਼ਸ਼ੀ, ਪ੍ਰਦੀਪ ਕੁਮਾਰ, ਰਵੀ ਕੁਮਾਰ, ਅਤੁਲ ਮਹਾਜਨ, ਮਦਨ ਗੋਪਾਲ, ਦਵਿੰਦਰਜੀਤ ਸਿੰਘ ਅਤੇ ਬਲਾਕ ਨੋਡਲ ਅਫਸਰ ਜੋਤ ਪ੍ਰਕਾਸ਼ ਸਿੰਘ ਹਾਜ਼ਰ ਸਨ।


Share & like

Leave a Reply