ਰੋਜ਼ਾਨਾ ਖ਼ਬਰ
ਕੁਰੂਕਸ਼ੇਤਰ, 25 ਨਵੰਬਰ
ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਪੁਰਬ ਦੀ ਸਮਰਪਣ ਦਿਵਸ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵਿਸ਼ੇਸ਼ ਸਿੱਕਾ ਅਤੇ ਯਾਦਗਾਰੀ ਡਾਕ ਟਿਕਟ ਜਾਰੀ ਕੀਤਾ। ਕੁਰੂਕਸ਼ੇਤਰ ਵਿਖੇ ਆਯੋਜਿਤ ਇਸ ਵਿਸ਼ੇਸ਼ ਸਮਾਗਮ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਸੱਚ, ਨਿਆਂ ਅਤੇ ਵਿਸ਼ਵਾਸ ਦੀ ਰੱਖਿਆ ਲਈ ਸਦੀਵੀ ਪ੍ਰੇਰਣਾ ਦਾ ਸਰੋਤ ਹੈ।
ਪ੍ਰਧਾਨ ਮੰਤਰੀ ਨੇ ਦੱਸਿਆ ਕਿ ਅੱਜ ਸਵੇਰੇ ਉਹ ਰਾਮਾਇਣ ਦੀ ਨਗਰੀ ਅਯੋਧਿਆ ਵਿਚ ਸਨ ਅਤੇ ਹੁਣ ਗੀਤਾ ਦੀ ਧਰਤੀ ਕੁਰੂਕਸ਼ੇਤਰ ਆਏ ਹਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕੀਤਾ, ਜੋ ਪੂਰੀ ਮਨੁੱਖਤਾ ਨੂੰ ਹਮੇਸ਼ਾਂ ਸੱਚ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ।
ਇਸ ਸਮਾਰੋਹ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਹਾਜ਼ਰ ਰਹੇ। ਪ੍ਰਧਾਨ ਮੰਤਰੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅੰਕਿਤ ਕਰਕੇ ਸਮਾਜਿਕ ਏਕਤਾ ਅਤੇ ਸ਼ਾਂਤੀ ਨੂੰ ਮਜ਼ਬੂਤ ਬਣਾਇਆ ਜਾਵੇ।











