Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 5 ਦਸੰਬਰ
ਬਿਜਲੀ ਸੋਧ ਬਿੱਲ ਦੇ ਵਿਰੋਧ ਨੂੰ ਤਿੱਖਾ ਰੂਪ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੋਹਲ ਵਿਖੇ ਰੇਲ ਦਾ ਚੱਕਾ ਜਾਮ ਕਰ ਕੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੈਂਕੜਿਆਂ ਕਿਸਾਨਾਂ ਅਤੇ ਮਹਿਲਾ ਕਿਸਾਨਾਂ ਦਾ ਵੱਡਾ ਇਕੱਠ ਹੋਇਆ।

ਆਗੂਆਂ ਨੇ ਦੋਸ਼ ਲਗਾਇਆ ਕਿ ਬਿਜਲੀ ਸੋਧ ਬਿੱਲ ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ‘ਤੇ ਸਿੱਧਾ ਹਮਲਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਕਿਸਾਨ ਵਿਰੋਧੀ ਨੀਤੀਆਂ ਰਾਹੀਂ ਸੂਬਿਆਂ ਦੇ ਅਧਿਕਾਰਾਂ ਵਿੱਚ ਦਖ਼ਲਅੰਦਾਜ਼ੀ ਕਰ ਰਹੀ ਹੈ, ਜਿਸਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕਿਸਾਨਾਂ ਨੇ ਆਪਣੇ ਨੇਤਾਵਾਂ ਦੇ ਘਰਾਂ ‘ਤੇ ਹੋ ਰਹੀ ਛਾਪੇਮਾਰੀ ਦੀ ਤਿੱਖੀ ਨਿੰਦਾ ਕਰਦਿਆਂ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਜਾਰੀ ਰਹੀ ਤਾਂ ਸੰਘਰਸ਼ ਹੋਰ ਵੱਧ ਗੰਭੀਰ ਰੂਪ ਧਾਰੇਗਾ।

ਇਸ ਮੌਕੇ ਸੂਬਾ ਆਗੂ ਹਰਵਿੰਦਰ ਸਿੰਘ, ਜ਼ਿਲ੍ਹਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ, ਹਰਭਜਨ ਸਿੰਘ ਵੈਰੋਨੰਗਲ, ਗੁਰਮੁਖ ਸਿੰਘ ਖਾਨਮਲੱਕ, ਸੁਖਜਿੰਦਰ ਸਿੰਘ ਗੋਤ, ਸਤਨਾਮ ਸਿੰਘ ਖਜਾਨਚੀ, ਜਤਿੰਦਰ ਸਿੰਘ ਚੀਮਾ, ਕੁਲਜੀਤ ਸਿੰਘ, ਡਾ. ਹਰਦੀਪ ਸਿੰਘ, ਬੀਬੀ ਮਨਜਿੰਦਰ ਕੌਰ, ਬੀਬੀ ਰਮਨਦੀਪ ਕੌਰ ਆਦਿ ਮੁਖ ਰੂਪ ਵਿੱਚ ਹਾਜ਼ਰ ਸਨ।
ਕਮੇਟੀ ਆਗੂਆਂ ਨੇ ਐਲਾਨ ਕੀਤਾ ਕਿ ਜੇ ਕੇਂਦਰ ਸਰਕਾਰ ਵੱਲੋਂ ਬਿੱਲ ਨੂੰ ਵਾਪਸ ਨਹੀਂ ਲਿਆ ਗਿਆ ਤਾਂ ਅਗਲੇ ਦਿਨਾਂ ਵਿੱਚ ਆੰਦੋਲਨ ਹੋਰ ਵੱਡਾ ਰੂਪ ਧਾਰੇਗਾ।


Share & like

Leave a Reply