Share & like

ਰੋਜ਼ਾਨਾ ਖ਼ਬਰ
ਚੰਡੀਗੜ੍ਹ, 8 ਦਸੰਬਰ
ਪੰਜਾਬ ਕਾਂਗਰਸ ਨੇ ਅੱਜ ਦੇਰ ਸ਼ਾਮ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਇਹ ਹੁਕਮ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਾਰੀ ਕੀਤੇ ਗਏ ਹਨ।

ਦਰਅਸਲ, 6 ਦਸੰਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਨਵਜੋਤ ਕੌਰ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਮੁੱਖ ਮੰਤਰੀ ਬਣਨ ਲਈ “500 ਕਰੋੜ ਰੁਪਏ” ਨਾਲ ਭਰਿਆ ਸੂਟਕੇਸ ਚਾਹੀਦਾ ਹੈ। ਇਸ ਬਿਆਨ ਨੇ ਸਿਆਸੀ ਹਲਕਿਆਂ ਵਿੱਚ ਤੂਫ਼ਾਨ ਖੜ੍ਹਾ ਕਰ ਦਿੱਤਾ। ਇਸ ਬਿਆਨ ਨੂੰ ਲੈ ਕੇ ਉਹ ਪਿਛਲੇ ਦੋ ਦਿਨਾਂ ਤੋਂ ਵਿਵਾਦਾਂ ਵਿੱਚ ਚੱਲ ਰਹੇ ਸਨ।
ਡਾ. ਨਵਜੋਤ ਕੌਰ ਸਿੱਧੂ ਦੇ ਇਸ ਬਿਆਨ ਨੂੰ ਲੈ ਕੇ ਕਾਂਗਰਸ ਪਾਰਟੀ ਅੰਦਰ ਪਿਛਲੇ ਦੋ ਦਿਨਾਂ ਤੋਂ ਸਿਆਸਤ ਗਰਮਾਈ ਹੋਈ ਸੀ ਇਸ ਦੌਰਾਨ ਕੁਝ ਕਾਂਗਰਸੀ ਆਗੂਆਂ ਵੱਲੋਂ ਵੀ ਇੱਕ ਦੂਜੇ ’ਤੇ ਟਿੱਪਣੀ ਕੀਤੀਆਂ ਜਾ ਰਹੀਆਂ ਸਨ।
ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਇਹ ਦੋਸ਼ ਲਗਾ ਕੇ ਪੰਜਾਬ ਵਿੱਚ ਸਿਆਸੀ ਤੂਫ਼ਾਨ ਮਚਾ ਦਿੱਤਾ ਸੀ ਕਿ ਪੰਜਾਬ ਵਿੱਚ ਮੁੱਖ ਮੰਤਰੀ ਬਣਨ ਲਈ 500 ਕਰੋੜ ਰੁਪਏ ਨਾਲ ਭਰਿਆ ਸੂਟਕੇਸ ਦੇਣਾ ਪੈਂਦਾ ਹੈ ਜੋ ਉਨ੍ਹਾਂ ਦਾ ਪਤੀ ਨਹੀਂ ਦੇ ਸਕਦਾ। ਸਾਬਕਾ ਵਿਧਾਇਕ ਨੇ ਸ਼ਨਿਚਰਵਾਰ ਸ਼ਾਮ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਸੂਬੇ ਵਿੱਚ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਸਣੇ ਹੋਰ ਮੁੱਦਿਆਂ ’ਤੇ ਗੱਲਬਾਤ ਕੀਤੀ। ਹਾਲਾਂਕਿ ਉਨ੍ਹਾਂ ਨੇ ਇਹ ਟਿੱਪਣੀ ਕਰਦੇ ਵੇਲੇ ਕਿਸੇ ਪਾਰਟੀ ਦਾ ਨਾਮ ਨਹੀਂ ਲਿਆ ਪਰ ਉਨ੍ਹਾਂ ਨੇ ਖਾਸ ਤੌਰ ’ਤੇ ਕਿਹਾ ਕਿ ਸਿੱਧੂ ਸਰਗਰਮ ਰਾਜਨੀਤੀ ਵਿੱਚ ਤਾਂ ਹੀ ਵਾਪਸ ਆਉਣਗੇ ਜੇਕਰ ਉਨ੍ਹਾਂ ਨੂੰ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਬਣਾਇਆ ਜਾਂਦਾ ਹੈ।
ਨਵਜੋਤ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਬਹੁਤ ਜ਼ਿਆਦਾ ਗੁੱਟਬਾਜ਼ੀ ਹੈ ਤੇ ਇੱਥੇ ਕਈ ਜਣੇ ਮੁੱਖ ਮੰਤਰੀ ਦਾ ਚਿਹਰਾ ਬਣਨ ਲਈ ਤਿਆਰ ਹਨ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਕੋਲ ਕਿਸੇ ਵੀ ਪਾਰਟੀ ਨੂੰ ਦੇਣ ਲਈ ਕੋਈ ਪੈਸਾ ਨਹੀਂ ਹੈ, ਪਰ ਉਹ ਪੰਜਾਬ ਨੂੰ ਇੱਕ ਸੁਨਹਿਰੀ ਰਾਜ ਵਿੱਚ ਬਦਲ ਸਕਦੇ ਹਨ।
ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਪਤੀ ਕਾਂਗਰਸ ਅਤੇ ਖਾਸ ਤੌਰ ‘ਤੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮਜ਼ਬੂਤੀ ਨਾਲ ਜੁੜੇ ਹੋਏ ਹਨ।

ਰੋਜ਼ਾਨਾ ਖ਼ਬਰ ਚੰਡੀਗੜ੍ਹ, 8 ਦਸੰਬਰ ਪੰਜਾਬ ਕਾਂਗਰਸ ਨੇ ਅੱਜ ਦੇਰ ਸ਼ਾਮ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਇਹ ਹੁਕਮ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਾਰੀ ਕੀਤੇ ਗਏ ਹਨ।ਦਰਅਸਲ, 6 ਦਸੰਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਨਵਜੋਤ ਕੌਰ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਮੁੱਖ ਮੰਤਰੀ ਬਣਨ ਲਈ “500 ਕਰੋੜ ਰੁਪਏ” ਨਾਲ ਭਰਿਆ ਸੂਟਕੇਸ ਚਾਹੀਦਾ ਹੈ। ਇਸ ਬਿਆਨ ਨੇ ਸਿਆਸੀ ਹਲਕਿਆਂ ਵਿੱਚ ਤੂਫ਼ਾਨ ਖੜ੍ਹਾ ਕਰ ਦਿੱਤਾ। ਇਸ ਬਿਆਨ ਨੂੰ ਲੈ ਕੇ ਉਹ ਪਿਛਲੇ ਦੋ ਦਿਨਾਂ ਤੋਂ ਵਿਵਾਦਾਂ ਵਿੱਚ ਚੱਲ ਰਹੇ ਸਨ। ਡਾ. ਨਵਜੋਤ ਕੌਰ ਸਿੱਧੂ ਦੇ ਇਸ ਬਿਆਨ ਨੂੰ ਲੈ ਕੇ ਕਾਂਗਰਸ ਪਾਰਟੀ ਅੰਦਰ ਪਿਛਲੇ ਦੋ ਦਿਨਾਂ ਤੋਂ ਸਿਆਸਤ ਗਰਮਾਈ ਹੋਈ ਸੀ ਇਸ ਦੌਰਾਨ ਕੁਝ ਕਾਂਗਰਸੀ ਆਗੂਆਂ ਵੱਲੋਂ ਵੀ ਇੱਕ ਦੂਜੇ ’ਤੇ ਟਿੱਪਣੀ ਕੀਤੀਆਂ ਜਾ ਰਹੀਆਂ ਸਨ।ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਇਹ ਦੋਸ਼ ਲਗਾ ਕੇ ਪੰਜਾਬ ਵਿੱਚ ਸਿਆਸੀ ਤੂਫ਼ਾਨ ਮਚਾ ਦਿੱਤਾ ਸੀ ਕਿ ਪੰਜਾਬ ਵਿੱਚ ਮੁੱਖ ਮੰਤਰੀ ਬਣਨ ਲਈ 500 ਕਰੋੜ ਰੁਪਏ ਨਾਲ ਭਰਿਆ ਸੂਟਕੇਸ ਦੇਣਾ ਪੈਂਦਾ ਹੈ ਜੋ ਉਨ੍ਹਾਂ ਦਾ ਪਤੀ ਨਹੀਂ ਦੇ ਸਕਦਾ। ਸਾਬਕਾ ਵਿਧਾਇਕ ਨੇ ਸ਼ਨਿਚਰਵਾਰ ਸ਼ਾਮ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਸੂਬੇ ਵਿੱਚ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਸਣੇ ਹੋਰ ਮੁੱਦਿਆਂ ’ਤੇ ਗੱਲਬਾਤ ਕੀਤੀ। ਹਾਲਾਂਕਿ ਉਨ੍ਹਾਂ ਨੇ ਇਹ ਟਿੱਪਣੀ ਕਰਦੇ ਵੇਲੇ ਕਿਸੇ ਪਾਰਟੀ ਦਾ ਨਾਮ ਨਹੀਂ ਲਿਆ ਪਰ ਉਨ੍ਹਾਂ ਨੇ ਖਾਸ ਤੌਰ ’ਤੇ ਕਿਹਾ ਕਿ ਸਿੱਧੂ ਸਰਗਰਮ ਰਾਜਨੀਤੀ ਵਿੱਚ ਤਾਂ ਹੀ ਵਾਪਸ ਆਉਣਗੇ ਜੇਕਰ ਉਨ੍ਹਾਂ ਨੂੰ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਬਣਾਇਆ ਜਾਂਦਾ ਹੈ।ਨਵਜੋਤ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਬਹੁਤ ਜ਼ਿਆਦਾ ਗੁੱਟਬਾਜ਼ੀ ਹੈ ਤੇ ਇੱਥੇ ਕਈ ਜਣੇ ਮੁੱਖ ਮੰਤਰੀ ਦਾ ਚਿਹਰਾ ਬਣਨ ਲਈ ਤਿਆਰ ਹਨ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਕੋਲ ਕਿਸੇ ਵੀ ਪਾਰਟੀ ਨੂੰ ਦੇਣ ਲਈ ਕੋਈ ਪੈਸਾ ਨਹੀਂ ਹੈ, ਪਰ ਉਹ ਪੰਜਾਬ ਨੂੰ ਇੱਕ ਸੁਨਹਿਰੀ ਰਾਜ ਵਿੱਚ ਬਦਲ ਸਕਦੇ ਹਨ।ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਪਤੀ ਕਾਂਗਰਸ ਅਤੇ ਖਾਸ ਤੌਰ ‘ਤੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮਜ਼ਬੂਤੀ ਨਾਲ ਜੁੜੇ ਹੋਏ ਹਨ।

ਸ਼ਨਿੱਚਰਵਾਰ ਦੀ ਸ਼ਾਮ ਉਹ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਵੀ ਮਿਲੇ ਸਨ, ਜਿੱਥੇ ਸੂਬੇ ਦੀ ਅਮਨ-ਕਾਨੂੰਨ ਸਥਿਤੀ ਸਮੇਤ ਹੋਰ ਮੁੱਦਿਆਂ ’ਤੇ ਗੱਲਬਾਤ ਕੀਤੀ ਗਈ।



Share & like

Leave a Reply