ਇਸਤਰੀ ਅਧਿਆਪਕਾਂ ਦੀਆਂ ਡਿਊਟੀਆਂ ਦੂਰ-ਦੁਰਾਡੇ ਬਲਾਕਾਂ ਵਿੱਚ ਲਗਾਉਣ ‘ਤੇ ਰੋਸ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 10 ਦਸੰਬਰ
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ
ਇਸਤਰੀ ਅਧਿਆਪਕਾਂ ਦੀਆਂ ਡਿਊਟੀਆਂ ਦੂਰ-ਦੁਰਾਡੇ ਬਲਾਕਾਂ ਵਿੱਚ ਲਗਾਉਣ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ। ਚੋਣਾਂ ਦੌਰਾਨ ਦਰਪੇਸ਼ ਅਜਿਹੀਆਂ ਸਮੱਸਿਆਵਾਂ ਦੇ ਹੱਲ ਨੂੰ ਲੈਣ ਕੇ ਅੱਜ ਸਾਂਝਾ ਅਧਿਆਪਕ ਮੋਰਚਾ ਅਤੇ ਬੀਐਲਓ ਯੂਨੀਅਨ ਗੁਰਦਾਸਪੁਰ ਦਾ ਇੱਕ ਸਾਂਝਾ ਵਫ਼ਦ ਅਨਿਲ ਕੁਮਾਰ, ਕੁਲਦੀਪ ਸਿੰਘ ਪੁਰੋਵਾਲ, ਸੋਮ ਸਿੰਘ ਅਤੇ ਸਰਬਜੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲਿਆ ਅਤੇ ਮੰਗ-ਪੱਤਰ ਦਿੱਤਾ।

ਆਗੂਆਂ ਵੱਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪੀਸੀਐਸ ਅਧਿਕਾਰੀ ਰਜਿੰਦਰਪਾਲ ਸਿੰਘ ਨੂੰ ਮਿਲ ਕੇ ਮੰਗ-ਪੱਤਰ ਦਿੱਤਾ ਗਿਆ ਅਤੇ ਸੰਖੇਪ ਮੀਟਿੰਗ ਕਰਕੇ ਸਮੱਸਿਆਵਾਂ ‘ਤੇ ਚਰਚਾ ਕੀਤੀ। ਆਗੂਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਵਧੀਆ ਤੇ ਸੁਖਾਵੇਂ ਮਾਹੌਲ ਵਿੱਚ ਹੋਈ ਹੈ। ਉਨ੍ਹਾਂ ਦੱਸਿਆ ਕਿ ਵਫ਼ਦ ਵੱਲੋਂ ਪੇਸ ਮੰਗਾਂ ਨੂੰ ਅਧਿਕਾਰੀ ਵੱਲੋਂ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਮੰਗਾਂ ਦੇ ਹੱਲ ਕ ਦਾ ਭਰੋਸਾ ਦਿੱਤਾ ਹੈ।

ਆਗੂਆਂ ਦੱਸਿਆ ਕਿ ਬੀਐਲਓਜ ਨੂੰ ਚੋਣ ਡਿਊਟੀ ਤੋਂ ਛੋਟ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਣ ਅਮਲੇ ਲਈ ਖਾਣੇ ਦਾ ਪ੍ਰਬੰਧ , ਸੁਰੱਖਿਆ ਦੇ ਉਚਿੱਤ ਪ੍ਰਬੰਧ, ਰਾਤ ਨੂੰ ਪੋਲਿੰਗ ਪਾਰਟੀਆਂ ਦੇ ਆਰਾਮ ਲਈ ਬਿਸਤਰੇ ਤੇ ਹੋਰ ਸੁਚੱਜੇ ਪ੍ਰਬੰਧ ਕਰਨ ਦਾ ਯਕੀਨ ਦਿਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਹੁਤ ਹੀ ਜਾਇਜ਼ ਡਿਊਟੀਆਂ ਜਿਵੇਂ ਗਰਭਵਤੀ ਔਰਤਾਂ , ਡਿਸਏਬਲਡ ਬੱਚਿਆਂ ਦੇ ਮਾਪੇ, ਅੰਗਹੀਣ ਮੁਲਾਜ਼ਮ ਅਜਿਹੇ ਕਪਲ ਕੇਸ ਜਿਨ੍ਹਾਂ ਦੇ ਬੱਚੇ ਛੋਟੇ ਹਨ ਆਦਿ ਨੂੰ ਚੋਣ ਡਿਊਟੀ ਤੋਂ ਛੋਟ ਦਿਨ ਦਾ ਭਰੋਸਾ ਦਿੱਤਾ ਹੈ।
ਇਸੇ ਤਰ੍ਹਾਂ ਪੋਲਿੰਗ ਸਟਾਫ਼ ਅਮਲੇ ਨੂੰ ਪੂਰੀ ਚੋਣ ਸਮੱਗਰੀ ਜਾਰੀ ਕਰਨੀ ਯਕੀਨੀ ਬਣਾਈ ਜਾਵੇਗੀ, ਚੋਣਾਂ ਤੋਂ ਅਗਲੇ ਦਿਨ 15 ਦਸੰਬਰ ਨੂੰ ਆਰਾਮ ਦੇਣ ਦੀ ਮੰਗ ਕੀਤੀ ਗਈ ਅਤੇ ਛੁੱਟੀਆਂ ਦੌਰਾਨ ਕੰਮ ਕਰਨ ਬਦਲੇ ਚੋਣ ਅਮਲੇ ਨੂੰ ਇਵਜੀ ਛੁੱਟੀ ਦੀ ਮੰਗ ਨੂੰ ਗੰਭੀਰਤਾ ਨਾਲ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ ਗਿਆ ਹੈ।

ਆਗੂਆਂ ਇਹ ਵੀ ਮੰਗ ਕੀਤੀ ਹੈ ਕਿ ਚੋਣ ਡਿਊਟੀਆਂ ਦਾ ਮਿਹਨਤਾਨਾ ਦਿੱਤਾ ਜਾਵੇ ਅਤੇ ਡਿਊਟੀ ਖ਼ਤਮ ਹੋਣ ਤੋਂ ਬਾਅਦ ਰਾਤ ਨੂੰ ਘਰ ਪਹੁੰਚਣ ਲਈ ਬੱਸਾਂ ਦਾ ਪ੍ਰਬੰਧ ਵੀ ਹੋਣਾ ਚਾਹੀਦਾ ਹੈ। ਉਕਤ ਤੋਂ ਇਲਾਵਾ ਚੋਣਾਂ ਸਬੰਧੀ ਹੋਰ ਵੀ ਕਈ ਮਸਲੇ ਰੱਖੇ ਗਏ ਜਿਸਨੂੰ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆ ਕੇ ਪੂਰਨ ਹੱਲ ਦਾ ਭਰੋਸਾ ਦਿਵਾਇਆ ਗਿਆ ਹੈ।
ਇਸ ਮੌਕੇ ਦਿਲਦਾਰ ਭੰਡਾਲ, ਹਰਜੀਤ ਸਿੰਘ , ਜੋਤਪ੍ਰਕਾਸ਼ ਸਿੰਘ, ਰਣਜੀਤ ਸਿੰਘ, ਗੁਰਮੁੱਖ ਸਿੰਘ, ਜਗਜੀਤ ਸਿੰਘ, ਬਲਵਿੰਦਰ ਸਿੰਘ, ਨਾਨਕ ਸਿੰਘ , ਰਜਨੀ ਪ੍ਕਾਸ਼ ਸਿੰਘ, ਰਵਿੰਦਰ ਸਿੰਘ ਬਾਜਵਾ, ਪਵਨ ਕੁਮਾਰ, ਗੁਰਵਿੰਦਰ ਸਿੰਘ ਅਤੇ ਰਮਨ ਕੁਮਾਰ ਆਦਿ ਹਾਜ਼ਰ ਸਨ।










