ਰੋਜ਼ਾਨਾ ਖ਼ਬਰ
ਚੰਡੀਗੜ੍ਹ, 13 ਦਸੰਬਰ
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ (ਸਕੂਲ ਸਿੱਖਿਆ ਵਿਭਾਗ) ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਰਾਜ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਾਰੀ ਹੁਕਮਾਂ ਮੁਤਾਬਕ ਪ੍ਰਾਇਮਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 24 ਦਸੰਬਰ 2025 ਤੋਂ 31 ਦਸੰਬਰ 2025 ਤੱਕ (ਦੋਵੇਂ ਦਿਨ ਸਮੇਤ) ਛੁੱਟੀਆਂ ਰਹਿਣਗੀਆਂ। ਇਸ ਦੌਰਾਨ ਸਾਰੇ ਸਕੂਲ ਬੰਦ ਰਹਿਣਗੇ।
ਇਹ ਹੁਕਮ ਅਨਿਤਾ ਮਿੱਤਰਾ, ਆਈ.ਏ.ਐਸ., ਸਕੱਤਰ ਪੰਜਾਬ ਸਰਕਾਰ, ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ।











