Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 25 ਦਸੰਬਰ
‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਦੇ ਤਹਿਤ ਨਾਰੀ ਸ਼ਕਤੀ ਕੇਂਦਰ ਗੁਰਦਾਸਪੁਰ ਵਿਖੇ ਬਲਾਕ ਧਾਰੀਵਾਲ ਦੀਆਂ ਆਂਗਣਵਾੜੀ ਵਰਕਰਾਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਵਰਕਰਾਂ ਨੂੰ ਸਮਾਜਿਕ ਅਤੇ ਕਾਨੂੰਨੀ ਹੱਕਾਂ ਬਾਰੇ ਮਹੱਤਵਪੂਰਣ ਜਾਣਕਾਰੀ ਪ੍ਰਦਾਨ ਕੀਤੀ ਗਈ।
ਬਾਲ ਸੁਰੱਖਿਆ ਅਫਸਰ ਸੁਨੀਲ ਜੋਸ਼ੀ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਨੂੰ ਘਰੇਲੂ ਹਿੰਸਾ ਐਕਟ, ਔਰਤਾਂ ਦੇ ਅਧਿਕਾਰ, ਗੁੱਡ ਟੱਚ-ਬੈਡ ਟੱਚ, ਮਿਸ਼ਨ ਸ਼ਕਤੀ, ਬਾਲ ਸੁਰੱਖਿਆ ਸੇਵਾਵਾਂ ਅਤੇ ਸਖੀ ਵਨ ਸਟਾਪ ਸੈਂਟਰ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ, ਤਾਂ ਜੋ ਉਹ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਸਕਣ।
ਇਸ ਮੌਕੇ ਸੈਂਟਰ ਐਡਮਿਨਿਸਟ੍ਰੇਟਰ ਅਨੂ ਗਿੱਲ, ਆਈਟੀ ਸਟਾਫ ਰਜਨੀ ਬਾਲਾ, ਅੰਕੁਸ਼ ਸ਼ਰਮਾ (ਜ਼ਿਲ੍ਹਾ ਕੋਆਰਡੀਨੇਟਰ), ਮੰਨਤ ਮਹਾਜਨ (ਫਾਇਨੈਂਸ ਲੀਟਰੇਸੀ), ਹਰਪ੍ਰੀਤ ਅੱਤਰੀ (ਡਾਟਾ ਐਂਟਰੀ ਆਪਰੇਟਰ) ਅਤੇ ਨਾਰੀ ਸ਼ਕਤੀ ਕੇਂਦਰ ਦਾ ਪੂਰਾ ਸਟਾਫ ਹਾਜ਼ਰ ਸੀ।

ਕੈਂਪ ਵਿੱਚ ਵਰਕਰਾਂ ਨੇ ਉਨ੍ਹਾਂ ਨੂੰ ਪ੍ਰਾਪਤ ਜਾਣਕਾਰੀ ਨੂੰ ਜਮੀਨੀ ਪੱਧਰ ’ਤੇ ਲਾਗੂ ਕਰਨ ਦਾ ਸੰਕਲਪ ਲਿਆ ਅਤੇ ਇਸ ਤਰ੍ਹਾਂ ਮਹਿਲਾ ਸਸ਼ਕਤੀਕਰਨ ਅਤੇ ਬੱਚਿਆਂ ਦੀ ਸੁਰੱਖਿਆ ਲਈ ਨਾਰੀ ਸ਼ਕਤੀ ਕੇਂਦਰ ਦੀ ਕੋਸ਼ਿਸ਼ਾਂ ਨੂੰ ਹੋਰ ਮਜ਼ਬੂਤ ਬਣਾਇਆ।


Share & like

Leave a Reply