ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 30 ਦਸੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਹੇਠ ਆਉਂਦੇ ਜੋਨ ਤੇਜਾ ਸਿੰਘ ਸੁਤੰਤਰ ਦੀ ਨਵੀਂ ਕਮੇਟੀ ਦਾ ਗਠਨ ਪਿੰਡ ਬਲੱਗਣ ਸਥਿਤ ਗੁਰੂਦੁਆਰਾ ਸਾਹਿਬ ਵਿਖੇ ਕੀਤਾ ਗਿਆ। ਇਸ ਮੌਕੇ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ ਅਤੇ ਲਖਵਿੰਦਰ ਸਿੰਘ ਵਰਿਆਮ ਨੰਗਲ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਪੂਰੇ ਕਾਰਜ ਦਾ ਨਿਰੀਖਣ ਕੀਤਾ।
ਮੀਟਿੰਗ ਦੌਰਾਨ ਸਰਵਸੰਮਤੀ ਨਾਲ ਨਵੀਂ ਕਮੇਟੀ ਦੀ ਰਚਨਾ ਕੀਤੀ ਗਈ ਜਿਸ ਅਨੁਸਾਰ ਪ੍ਰਧਾਨ ਨਿਰਮਲ ਸਿੰਘ, ਸਕੱਤਰ ਕੁਲਵਿੰਦਰ ਸਿੰਘ ਜੋੜਾ, ਖਜਾਨਚੀ ਸਤਨਾਮ ਸਿੰਘ (ਅੱਲੜ ਪਿੰਡੀ, ਵਡਾਲਾ), ਵਲੰਟੀਅਰ ਇੰਚਾਰਜ/ਪ੍ਰਚਾਰ ਸਕੱਤਰ ਸੁੱਚਾ ਸਿੰਘ, ਪ੍ਰੈਸ ਸਕੱਤਰ ਸੁਖਦੇਵ ਸਿੰਘ (ਅੱਲੜ ਪਿੰਡੀ), ਸਹਾਇਕ ਪ੍ਰੈੱਸ ਸਕੱਤਰ ਲਖਵਿੰਦਰ ਸਿੰਘ, ਮੀਤ ਪ੍ਰਧਾਨ ਸੁਖਵਿੰਦਰ ਸਿੰਘ, ਸਲਾਹਕਾਰ ਬੀਬੀ ਮਨਜਿੰਦਰ ਕੌਰ ਚੁਣੇ ਗਏ। ਕਮੇਟੀ ਮੈਂਬਰਾਂ ਨੇ ਜਥੇਬੰਦੀ ਦੇ ਸੰਵਿਧਾਨ ਅਨੁਸਾਰ ਕੰਮ ਕਰਨ ਤੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਰਣਬੀਰ ਸਿੰਘ ਡੁਗਰੀ, ਨਰਿੰਦਰ ਸਿੰਘ ਆਲੀਨੰਗਲ, ਨਿਸ਼ਾਨ ਸਿੰਘ ਬਾਉਪੁਰ, ਜਪਕੀਰਤ ਹੁੰਦਲ, ਗੁਰਮੀਤ ਸਿੰਘ ਬਲੱਗਣ, ਲਾਡੀ ਜੋੜਾ ਸਮੇਤ ਕਈ ਹੋਰ ਆਗੂ ਅਤੇ ਮੈਂਬਰ ਹਾਜ਼ਰ ਸਨ। ਨਵੀਂ ਕਮੇਟੀ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਹੱਕਾਂ ਦੀ ਲੜਾਈ ਜਾਰੀ ਰਹੇਗੀ।











