Share & like

ਮਹਿਮਾਨਾਂ ਦੇ ਭੇਸ਼ ਵਿਚ ਆਏ ਸਨ ਹਮਲਾਵਰ

ਰੋਜ਼ਾਨਾ ਖ਼ਬਰ
ਅੰਮ੍ਰਿਤਸਰ, 4 ਜਨਵਰੀ
ਅੰਮ੍ਰਿਤਸਰ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਆਮ ਆਦਮੀ ਪਾਰਟੀ (‘ਆਪ’) ਨਾਲ ਸਬੰਧਤ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਵਲਟੋਹਾ ਦੇ ਮੌਜੂਦਾ ਸਰਪੰਚ ਜਰਮਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਸਰਪੰਚ ਜਰਮਲ ਸਿੰਘ ਪੈਲੇਸ ਵਿੱਚ ਵਿਆਹ ਸਮਾਗਮ ਦੌਰਾਨ ਖਾਣਾ ਖਾ ਰਹੇ ਸਨ। ਇਸ ਦੌਰਾਨ ਕੋਟ-ਪੈਂਟ ਪਹਿਨ ਕੇ ਮਹਿਮਾਨਾਂ ਦੇ ਭੇਸ ਵਿੱਚ ਆਏ ਹਮਲਾਵਰਾਂ ਨੇ ਉਸ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਗੋਲੀ ਲੱਗਣ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਪੈਲੇਸ ਨੂੰ ਘੇਰ ਲਿਆ ਅਤੇ ਉੱਥੇ ਮੌਜੂਦ ਲੋਕਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ।
ਪੁਲੀਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਸਰਪੰਚ ਜਰਮਲ ਸਿੰਘ ’ਤੇ ਪਹਿਲਾਂ ਵੀ ਤਿੰਨ ਵਾਰ ਹਮਲੇ ਹੋ ਚੁੱਕੇ ਸਨ, ਜਿਸ ਕਰਕੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਹਮਲਾਵਰ ਕਾਫ਼ੀ ਸਮੇਂ ਤੋਂ ਉਸ ਦੀ ਰੇਕੀ ਕਰ ਰਹੇ ਸਨ।
ਪੁਲੀਸ ਵੱਲੋਂ ਪੈਲੇਸ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਫਿਲਹਾਲ ਕਤਲ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ, ਪਰ ਪੁਲੀਸ ਪੁਰਾਣੀ ਦੁਸ਼ਮਣੀ ਸਮੇਤ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।


Share & like

Leave a Reply