ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਬਟਾਲਾ, 6 ਜਨਵਰੀ
ਪੰਜਾਬ ਸਰਕਾਰ ਵੱਲੋਂ ਜੂਨ 2025 ਤੋਂ ਸੂਬੇ ਅੰਦਰ ਮਨਰੇਗਾ ਮਜ਼ਦੂਰਾਂ ਦੇ ਕੰਮ ਬੰਦ ਕਰਨ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮਨਰੇਗਾ ਨਾਲ ਛੇੜਛਾੜ ਕਰਕੇ ਮਜ਼ਦੂਰਾਂ ਤੋਂ ਰੁਜ਼ਗਾਰ ਗਰੰਟੀ ਹੱਕ ਖੋਹਣ ਦੇ ਵਿਰੋਧ ਵਿੱਚ, ਮਨਰੇਗਾ ਰੁਜ਼ਗਾਰ ਬਚਾਓ ਸੰਯੁਕਤ ਮਜ਼ਦੂਰ ਮੋਰਚਾ ਦੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵੱਲੋਂ ਪਿੰਡ ਕਾਲਾ ਨੰਗਲ ਵਿੱਚ ‘ਭਾਜਪਾ ਭਜਾਓ, ਆਪ ਭਜਾਓ—ਰੁਜ਼ਗਾਰ ਬਚਾਓ’ ਮਜ਼ਦੂਰ ਰੈਲੀ ਕੀਤੀ ਗਈ।
ਰੈਲੀ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਸੂਬਾ ਆਗੂ ਮਨਜੀਤ ਰਾਜ ਨੇ ਕਿਹਾ ਕਿ ਆਪ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਗਰੀਬਾਂ ਦੀ 2 ਰੁਪਏ ਵਾਲੀ ਕਣਕ ਬੰਦ ਕਰਕੇ ਪਹਿਲਾਂ ਹੀ ਉਨ੍ਹਾਂ ਦੀ ਰੋਟੀ ਖੋਹ ਲਈ ਹੈ ਅਤੇ ਹੁਣ ਜੂਨ 2025 ਤੋਂ ਮਨਰੇਗਾ ਦੇ ਕੰਮ ਬੰਦ ਕਰਕੇ ਪੇਂਡੂ ਦਲਿਤ ਮਜ਼ਦੂਰਾਂ ਨੂੰ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਮਜ਼ਦੂਰ ਵਿਰੋਧੀ ਨੀਤੀਆਂ ਤਹਿਤ ਮਨਰੇਗਾ ਕਾਨੂੰਨ ਦਾ ਨਾਮ ਬਦਲ ਕੇ ‘ਜੀ ਰਾਮ ਜੀ’ ਰੱਖਣ ਦੇ ਨਾਲ-ਨਾਲ ਮਜ਼ਦੂਰਾਂ ਨੂੰ ਮਿਲਦੇ ਸਾਲਾਨਾ 100 ਦਿਨਾਂ ਦੇ ਰੁਜ਼ਗਾਰ ਗਰੰਟੀ ਅਧਿਕਾਰ ਨੂੰ ਵੀ ਖ਼ਤਮ ਕਰ ਦਿੱਤਾ ਹੈ।

ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ ਪਿੰਡ-ਪਿੰਡ ‘ਭਾਜਪਾ ਭਜਾਓ, ਆਪ ਭਜਾਓ—ਰੁਜ਼ਗਾਰ ਬਚਾਓ’ ਰੈਲੀਆਂ ਕਰਕੇ ਮਜ਼ਦੂਰ ਸਮਾਜ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਲੜੀ ਤਹਿਤ 8 ਜਨਵਰੀ ਨੂੰ ਬਰਨਾਲਾ ਵਿਖੇ ਸੂਬਾ ਪੱਧਰੀ ਮਨਰੇਗਾ ਮਜ਼ਦੂਰ ਏਕਤਾ ਕਨਵੈਨਸ਼ਨ ਕੀਤੀ ਜਾਵੇਗੀ, ਜਿਸ ਵਿੱਚ ਅਗਲੇ ਤਿੱਖੇ ਅੰਦੋਲਨ ਦਾ ਐਲਾਨ ਕੀਤਾ










