ਜਤਿੰਦਰ ਬੈਂਸ / ਰੋਜ਼ਾਨਾ ਖ਼ਬਰ
ਗੁਰਦਾਸਪੁਰ, 19 ਜਨਵਰੀ
ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਸੰਗਤਾਂ ਦੀ ਭਾਵਨਾ ਦਾ ਸਤਿਕਾਰ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼੍ਰੀ ਅਦਿੱਤਿਆ ਉੱਪਲ ਵੱਲੋਂ 20 ਜਨਵਰੀ 2026 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਦਫ਼ਤਰਾਂ ਵਿੱਚ ਲੋਕਲ ਛੁੱਟੀ ਰਹੇਗੀ, ਹਾਲਾਂਕਿ ਬੋਰਡਾਂ, ਯੂਨੀਵਰਸਿਟੀਆਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਵੱਲੋਂ ਨਿਧਾਰਤ ਪ੍ਰੀਖਿਆਵਾਂ ਪਹਿਲਾਂ ਤੈਅ ਸ਼ਡਿਊਲ ਅਨੁਸਾਰ ਹੀ ਕਰਵਾਈਆਂ ਜਾਣਗੀਆਂ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਛੁੱਟੀ ਘੋਸ਼ਿਤ ਕਰਨ ਸਬੰਧੀ ਸ਼ਰਧਾਲੂਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।











