ਰੋਜ਼ਾਨਾ ਖ਼ਬਰ
ਬਹਿਰਾਮਪੁਰ, 20 ਜਨਵਰੀ
ਪੁਲਿਸ ਥਾਣਾ ਬਹਿਰਾਮਪੁਰ ਮੂਹਰੇ 22 ਜਨਵਰੀ ਨੂੰ ਦਿੱਤੇ ਜਾਣ ਵਾਲੇ ਰੋਸ ਧਰਨੇ ਦੀ ਤਿਆਰੀ ਤਹਿਤ ਕਿਰਤੀ ਕਿਸਾਨ ਯੂਨੀਅਨ ਅਤੇ ਉਸਾਰੀ ਮਿਸਤਰੀ ਮਜ਼ਦੂਰ (ਇਫਟੂ) ਵੱਲੋਂ ਪਿੰਡ ਮੱਲੀਆਂ, ਬਹਿਰਾਮਪੁਰ ਅਤੇ ਝਬਕਰਾ ਵਿੱਚ ਲੋਕਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਕੀਤੀਆਂ ਗਈਆਂ।

ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸਤਿਬੀਰ ਸਿੰਘ ਸੁਲਤਾਨੀ, ਤਰਲੋਕ ਸਿੰਘ ਬਹਿਰਾਮਪੁਰ ਅਤੇ ਇਫਟੂ ਦੇ ਜ਼ਿਲ੍ਹਾ ਆਗੂ ਸੁਖਦੇਵ ਰਾਜ ਬਹਿਰਾਮਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਅਧਿਕਾਰਾਂ ’ਚ ਦਖ਼ਲ ਕਰਦਿਆਂ ਡੈਮਾਂ ਅਤੇ ਦਰਿਆਵਾਂ ਦੇ ਪਾਣੀਆਂ ’ਤੇ ਕੰਟਰੋਲ ਵਧਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਉਣ ਵਾਲੇ ਸੰਸਦ ਸੈਸ਼ਨ ਵਿੱਚ ਕਿਸਾਨ ਤੇ ਮਜ਼ਦੂਰ ਵਿਰੋਧੀ ਬਿਜਲੀ ਸੋਧ ਬਿੱਲ–2025 ਅਤੇ ਬੀਜ ਬਿੱਲ ਲਿਆਉਣ ਦੀ ਤਿਆਰੀ ਹੈ, ਜੋ ਪਾਸ ਹੋਣ ਦੀ ਸੂਰਤ ਵਿੱਚ ਬਿਜਲੀ ਅਤੇ ਬੀਜਾਂ ਸਬੰਧੀ ਸੂਬਿਆਂ ਦੇ ਅਧਿਕਾਰ ਕੇਂਦਰ ਕੋਲ ਚਲੇ ਜਾਣਗੇ ਅਤੇ ਨਿਜੀਕਰਨ ਰਾਹੀਂ ਵੱਡੀਆਂ ਦੇਸੀ-ਵਿਦੇਸ਼ੀ ਕੰਪਨੀਆਂ ਨੂੰ ਫ਼ਾਇਦਾ ਮਿਲੇਗਾ।
ਆਗੂਆਂ ਨੇ ਕਿਹਾ ਕਿ ਜਲ, ਜੰਗਲ, ਜ਼ਮੀਨ ਸਮੇਤ ਕੁਦਰਤੀ ਸਾਧਨਾਂ ’ਤੇ ਕਾਰਪੋਰੇਟ ਕਬਜ਼ਿਆਂ ਦੇ ਵਿਰੋਧ ਨੂੰ ਕੁਚਲਣ ਲਈ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਬੇਹੱਦ ਤਾਕਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕਤੰਤਰਿਕ ਸੰਘਰਸ਼ਾਂ ਪ੍ਰਤੀ ਪੁਲਿਸ ਦਾ ਰਵੱਈਆ ਸਖ਼ਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ 10 ਜਨਵਰੀ ਨੂੰ ਅੱਡਾ ਬਹਿਰਾਮਪੁਰ ’ਚ ਇਕ ਨੌਜਵਾਨ ਨਾਲ ਹੋਈ ਮਾਰ-ਕੁਟਾਈ ਅਤੇ ਇਸ ਮਾਮਲੇ ’ਚ ਪੁਲਿਸ ਅਧਿਕਾਰੀਆਂ ਦੇ ਰਵੱਈਏ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ।

ਇਸੇ ਰਵੱਈਏ ਦੇ ਵਿਰੋਧ ਵਿੱਚ 22 ਜਨਵਰੀ ਨੂੰ ਪੁਲਿਸ ਥਾਣਾ ਬਹਿਰਾਮਪੁਰ ਮੂਹਰੇ ਰੋਸ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਦੀ ਧੱਕੇਸ਼ਾਹੀ ਦੇ ਖ਼ਿਲਾਫ਼ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ।
ਮੀਟਿੰਗਾਂ ਨੂੰ ਹੋਰਨਾਂ ਤੋਂ ਇਲਾਵਾ ਅਜੀਤ ਸਿੰਘ ਮੱਲੀਆਂ, ਮੁਖਤਿਆਰ ਸਿੰਘ ਮੱਲੀਆਂ, ਜਰਨੈਲ ਸਿੰਘ ਝਬਕਰਾ, ਬਲਬੀਰ ਕੁਮਾਰ, ਪਵਨ ਕੁਮਾਰ, ਪਵਿੱਤਰ ਸਿੰਘ, ਅਜੀਤ ਸਿੰਘ, ਰਮਨ ਕੁਮਾਰ ਅਤੇ ਵਸਣ ਸਿੰਘ ਆਦਿ ਕਿਸਾਨ-ਮਜ਼ਦੂਰ ਆਗੂਆਂ ਨੇ ਵੀ ਸੰਬੋਧਨ










