Share & like

ਘੱਟ ਗਿਣਤੀ ਵਰਗਾਂ ਦੇ ਲੰਬਿਤ ਮਸਲਿਆਂ ’ਤੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 20 ਜਨਵਰੀ
ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ ਸ੍ਰੀ ਜਤਿੰਦਰ ਗੌਰਵ ਮਸੀਹ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਅਦਿੱਤਿਆ ਉੱਪਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਘੱਟ ਗਿਣਤੀ ਵਰਗਾਂ ਨਾਲ ਸਬੰਧਤ ਸਮੱਸਿਆਵਾਂ ਅਤੇ ਪੈਡਿੰਗ ਰਹਿੰਦੇ ਮਸਲਿਆਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਰਾਜੀਵ ਸ਼ਰਮਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ, ਸੁਖਵਿੰਦਰ ਸਿੰਘ ਘੁੰਮਣ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ।
ਮੀਟਿੰਗ ਦੌਰਾਨ 19 ਸਤੰਬਰ 2025 ਨੂੰ ਹੋਈ ਪਿਛਲੀ ਮੀਟਿੰਗ ਵਿੱਚ ਉਠਾਏ ਗਏ ਮਸਲਿਆਂ ’ਤੇ ਸਬੰਧਤ ਵਿਭਾਗਾਂ ਵੱਲੋਂ ਭੇਜੀਆਂ ਗਈਆਂ ਰਿਪੋਰਟਾਂ ਦੀ ਸਮੀਖਿਆ ਕੀਤੀ ਗਈ। ਇਸ ਤੋਂ ਇਲਾਵਾ ਆਮ ਲੋਕਾਂ ਵੱਲੋਂ ਪ੍ਰਾਪਤ ਲੰਬਿਤ ਦਰਖ਼ਾਸਤਾਂ ’ਤੇ ਚੇਅਰਮੈਨ ਜਤਿੰਦਰ ਗੌਰਵ ਮਸੀਹ ਵੱਲੋਂ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ।
ਚੇਅਰਮੈਨ ਵੱਲੋਂ ਹੜ੍ਹਾਂ ਦੌਰਾਨ ਪ੍ਰਭਾਵਿਤ ਘਰਾਂ ਦੀ ਮੁਰੰਮਤ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣ ’ਤੇ ਖ਼ਾਸ ਜ਼ੋਰ ਦਿੱਤਾ ਗਿਆ। ਉਨ੍ਹਾਂ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਨੂੰ ਹਦਾਇਤ ਕੀਤੀ ਕਿ ਆਮ ਪਬਲਿਕ ਵੱਲੋਂ ਮਿਲੀਆਂ ਦਰਖ਼ਾਸਤਾਂ ਸਬੰਧਤ ਵਿਭਾਗਾਂ ਨੂੰ ਭੇਜ ਕੇ ਕੀਤੀ ਗਈ ਕਾਰਵਾਈ ਬਾਰੇ ਸੰਕਲਤ ਰਿਪੋਰਟ ਘੱਟ ਗਿਣਤੀ ਕਮਿਸ਼ਨ ਨੂੰ ਪੇਸ਼ ਕੀਤੀ ਜਾਵੇ।

ਮੀਟਿੰਗ ਦੇ ਅੰਤ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਨੂੰ ਭਰੋਸਾ ਦਿਵਾਇਆ ਗਿਆ ਕਿ ਘੱਟ ਗਿਣਤੀ ਵਰਗਾਂ ਨਾਲ ਸਬੰਧਤ ਪੈਡਿੰਗ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਘੱਟ ਗਿਣਤੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।


Share & like

Leave a Reply