Share & like

ਪੰਜਾਬ ਦੇ ਚਾਰ ਸਿਵਲ ਹਸਪਤਾਲ ਬਾਬਾ ਫਰੀਦ ਯੂਨੀਵਰਸਿਟੀ ਅਧੀਨ; ਭਗਵਾਨ ਰਾਮ ਦੇ ਜੀਵਨ ’ਤੇ ਆਧਾਰਿਤ 40 ਸ਼ੋਅ ਕਰਵਾਏ ਜਾਣਗੇ

ਰੋਜ਼ਾਨਾ ਖ਼ਬਰ
ਚੰਡੀਗੜ੍ਹ, 20 ਜਨਵਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸੂਬੇ ਦੇ ਹਿੱਤ ਵਿੱਚ ਕਈ ਅਹਿਮ ਫੈਸਲੇ ਲਏ ਗਏ। ਮੰਤਰੀ ਮੰਡਲ ਨੇ ਸੂਬੇ ਭਰ ਵਿੱਚ 1000 ਯੋਗਾ ਟਰੇਨਰਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਸਿਹਤ ਖੇਤਰ ਨੂੰ ਮਜ਼ਬੂਤੀ ਮਿਲੇਗੀ।
ਕੈਬਨਿਟ ਨੇ ਫੈਸਲਾ ਕੀਤਾ ਕਿ ਪੰਜਾਬ ਵਿੱਚ ਭਗਵਾਨ ਰਾਮ ਦੇ ਜੀਵਨ ਉੱਤੇ ਆਧਾਰਿਤ 40 ਸੱਭਿਆਚਾਰਕ ਸ਼ੋਅ ਕਰਵਾਏ ਜਾਣਗੇ, ਤਾਂ ਜੋ ਲੋਕਾਂ ਤੱਕ ਭਾਰਤੀ ਸਭਿਆਚਾਰ ਅਤੇ ਮੁੱਲਾਂ ਦੀ ਜਾਣਕਾਰੀ ਪਹੁੰਚ ਸਕੇ।
ਇਸ ਤੋਂ ਇਲਾਵਾ, ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਪੰਜਾਬ ਦੇ ਚਾਰ ਸਿਵਲ ਹਸਪਤਾਲਾਂ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਅਧੀਨ ਲਿਆਂਦਾ ਗਿਆ ਹੈ, ਜਿਸ ਨਾਲ ਇਲਾਜ ਦੀ ਗੁਣਵੱਤਾ ਵਿੱਚ ਸੁਧਾਰ ਆਉਣ ਦੀ ਉਮੀਦ ਹੈ।
ਮੰਤਰੀ ਮੰਡਲ ਨੇ ਨਗਰ ਨਿਗਮਾਂ ਦੀਆਂ ਜ਼ਮੀਨਾਂ ਦੇ ਤਬਾਦਲੇ ਸਬੰਧੀ ਫੈਸਲੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬਣੀ ਕਮੇਟੀ ਵੱਲੋਂ ਲੈਣ ਦੀ ਮਨਜ਼ੂਰੀ ਵੀ ਦਿੱਤੀ ਹੈ।
ਇਸ ਦੇ ਨਾਲ ਹੀ, ਪੰਜਾਬ ਸਿਵਲ ਸਰਵਿਸਿਜ਼ (PCS) ਦੀ ਪ੍ਰੀਖਿਆ ਨਾਲ ਜੁੜੇ ਵਿਵਾਦਾਂ ਨੂੰ ਖਤਮ ਕਰਨ ਲਈ ਕੈਬਨਿਟ ਨੇ ਫੈਸਲਾ ਕੀਤਾ ਹੈ ਕਿ ਹੁਣ ਫਾਰਮ ਭਰਨ ਦੀ ਆਖਰੀ ਤਾਰੀਖ ਤੱਕ ਉਮੀਦਵਾਰ ਦੀ ਲੋੜੀਂਦੀ ਸਿੱਖਿਆ ਪੂਰੀ ਹੋਣੀ ਕਾਫ਼ੀ ਮੰਨੀ ਜਾਵੇਗੀ।

ਬਾਗਬਾਨੀ ਖੇਤਰ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਬਾਗਬਾਨੀ ਦੇ ਖੇਤਰ ਨੂੰ 6 ਫੀਸਦ ਤੋਂ ਵਧਾ ਕੇ 15 ਫੀਸਦ ਕਰਨ ਦਾ ਟੀਚਾ ਵੀ ਨਿਰਧਾਰਤ ਕੀਤਾ ਹੈ।


Share & like

Leave a Reply