Share & like

ਰੋਜ਼ਾਨਾ ਖ਼ਬਰ
ਚੰਡੀਗੜ੍ਹ, 21 ਜਨਵਰੀ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਬੋਰਡਾਂ ਲਈ ਚੇਅਰਮੈਨ ਅਤੇ ਵਾਈਸ ਚੇਅਰਮੈਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ।
ਮੁੱਖ ਮੰਤਰੀ ਨੇ ਨਵ-ਨਿਯੁਕਤ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਤੋਂ ਵੱਡੀਆਂ ਉਮੀਦਾਂ ਹਨ। ਉਨ੍ਹਾਂ ਆਸ ਜਤਾਈ ਕਿ ਸਾਰੇ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਯੁਕਤੀਆਂ ਸੂਬੇ ਦੇ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕ-ਹਿੱਤ ਵਿੱਚ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨਾ ਹੈ।
ਮੁੱਖ ਮੰਤਰੀ ਨੇ ਨਵੀਂ ਟੀਮ ਨੂੰ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਅਤੇ ਸੂਬੇ ਦੀ ਤਰੱਕੀ ਲਈ ਮਿਲਜੁਲ ਕੇ ਕੰਮ ਕਰਨ ਦੀ ਅਪੀਲ ਕੀਤੀ।


Share & like

Leave a Reply