ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਹੋਣਗੇ ਵਿਕਾਸ ਕਾਰਜ – ਰਮਨ ਬਹਿਲ
ਜਤਿੰਦਰ ਬੈਂਸ / ਰੋਜ਼ਾਨਾ ਖ਼ਬਰ
ਗੁਰਦਾਸਪੁਰ, 22 ਜਨਵਰੀ
ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਰੰਗਲਾ ਪੰਜਾਬ’ ਸਕੀਮ ਤਹਿਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਹਲਕਾ ਇੰਚਾਰਜ ਗੁਰਦਾਸਪੁਰ ਸ਼੍ਰੀ ਰਮਨ ਬਹਿਲ ਵੱਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਸਮੁੱਚੀ ਟੀਮ ਦੀ ਮੌਜੂਦਗੀ ਵਿੱਚ ਰੱਖਿਆ ਗਿਆ।
ਇਸ ਮੌਕੇ ਸ਼੍ਰੀ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਲਈ 19 ਲੱਖ 44 ਹਜ਼ਾਰ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ। ਇਸ ਰਾਸ਼ੀ ਨਾਲ ਬਾਰ ਐਸੋਸੀਏਸ਼ਨ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਜਿਸ ਨਾਲ ਵਕੀਲ ਭਾਈਚਾਰੇ ਨੂੰ ਵਧੀਆ ਸਹੂਲਤਾਂ ਮਿਲਣਗੀਆਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਹਰ ਖੇਤਰ ਵਿੱਚ ਵਿਕਾਸ ਦੀ ਰਾਹ ‘ਤੇ ਅੱਗੇ ਵੱਧ ਰਿਹਾ ਹੈ ਅਤੇ ਵਿਕਾਸ ਪੱਖੋਂ ਸੂਬਾ ਮੁੜ ‘ਰੰਗਲਾ ਪੰਜਾਬ’ ਬਣ ਰਿਹਾ ਹੈ। ਸ਼੍ਰੀ ਰਮਨ ਬਹਿਲ ਵੱਲੋਂ ਇਸ ਵਿਕਾਸ ਕਾਰਜ ਲਈ ਮੁੱਖ ਮੰਤਰੀ ਪੰਜਾਬ ਦਾ ਦਿਲੋਂ ਧੰਨਵਾਦ ਵੀ ਕੀਤਾ ਗਿਆ।

ਇਸ ਸਮਾਗਮ ਦੌਰਾਨ ਸ਼੍ਰੀ ਰਾਜਪਾਲ ਸਿੰਘ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਰਦੀਪ ਕੁਮਾਰ, ਜਗਮੋਹਨ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਜਸਪ੍ਰੀਤ ਸਿੰਘ, ਐੱਸ.ਡੀ.ਓ ਲਵਜੀਤ ਸਿੰਘ, ਕਬੀਰ ਬਹਿਲ ਸਮੇਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰ ਅਤੇ ਵੱਖ-ਵੱਖ ਸਖਸੀਅਤਾਂ ਮੌਜੂਦ ਰਹੀਆਂ।










