Share & like

ਸਿੱਖਿਆ ਤੇ ਸਮਾਜਿਕ ਜਾਗਰੂਕਤਾ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਲਈ ਮਿਲਿਆ ਪ੍ਰਸ਼ੰਸਾ ਪੱਤਰ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 28 ਜਨਵਰੀ
77ਵੇਂ ਗਣਤੰਤਰ ਦਿਵਸ ਦੇ ਸ਼ੁਭ ਅਵਸਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸੀ.ਬੀ.ਏ. ਇਨਫੋਟੈਕ ਦੇ ਮੈਨੇਜਿੰਗ ਡਾਇਰੈਕਟਰ ਇੰਜੀਨੀਅਰ ਸੰਦੀਪ ਕੁਮਾਰ ਨੂੰ ਸਿੱਖਿਆ ਅਤੇ ਸਮਾਜਿਕ ਜਾਗਰੂਕਤਾ ਦੇ ਖੇਤਰ ਵਿੱਚ ਕੀਤੀਆਂ ਵਿਸ਼ੇਸ਼ ਤੇ ਸਰਾਹਣਯੋਗ ਸੇਵਾਵਾਂ ਲਈ ਪ੍ਰਸ਼ੰਸਾ ਪੱਤਰ ਅਤੇ ਸਨਮਾਨ ਪੁਰਸਕਾਰ ਨਾਲ ਨਿਵਾਜਿਆ ਗਿਆ।

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਦਿੱਤਾ ਗਿਆ ਇਹ ਸਨਮਾਨ ਨੌਜਵਾਨ ਵਰਗ ਨੂੰ ਸਿੱਖਿਆ ਨਾਲ ਜੋੜਨ, ਉਨ੍ਹਾਂ ਨੂੰ ਆਧੁਨਿਕ ਤਕਨੀਕੀ ਹੁਨਰਾਂ ਨਾਲ ਲੈਸ ਕਰਨ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਉਨ੍ਹਾਂ ਵੱਲੋਂ ਕੀਤੀਆਂ ਲਗਾਤਾਰ ਕੋਸ਼ਿਸ਼ਾਦਾ ਪ੍ਰਤੀਕ ਹੈ।
ਇੰਜੀਨੀਅਰ ਸੰਦੀਪ ਕੁਮਾਰ ਪਿਛਲੇ ਕਈ ਸਾਲਾਂ ਤੋਂ ਸੀ.ਬੀ.ਏ. ਇਨਫੋਟੈਕ ਦੇ ਮਾਧਿਅਮ ਰਾਹੀਂ ਵਿਦਿਆਰਥੀਆਂ ਨੂੰ ਆਈ.ਟੀ. ਟ੍ਰੇਨਿੰਗ, ਸਕਿੱਲ ਡਿਵੈਲਪਮੈਂਟ, ਰੋਜ਼ਗਾਰ ਯੋਗਤਾ ਅਤੇ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਦੇ ਆ ਰਹੇ ਹਨ। ਉਨ੍ਹਾਂ ਦੀ ਅਗਵਾਈ ਹੇਠ ਸੰਸਥਾ ਵੱਲੋਂ ਵੱਖ-ਵੱਖ ਸਮਾਜਿਕ ਮੁਹਿੰਮਾਂ, ਸੈਮੀਨਾਰ, ਕੈਰੀਅਰ ਗਾਈਡੈਂਸ ਪ੍ਰੋਗਰਾਮ ਅਤੇ ਜਾਗਰੂਕਤਾ ਕੈਂਪ ਆਯੋਜਿਤ ਕਰਕੇ ਨੌਜਵਾਨਾਂ ਨੂੰ ਸਹੀ ਦਿਸ਼ਾ ਦਿੱਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਸੀ.ਬੀ.ਏ. ਇਨਫੋਟੈਕ ਵੱਲੋਂ ਡਿਜ਼ਿਟਲ ਇੰਡੀਆ, ਆਤਮਨਿਰਭਰ ਭਾਰਤ ਅਤੇ ਸਕਿੱਲ ਇੰਡੀਆ ਵਰਗੀਆਂ ਰਾਸ਼ਟਰੀ ਮੁਹਿੰਮਾਂ ਨਾਲ ਜੁੜ ਕੇ ਵੀ ਸਰਗਰਮ ਯੋਗਦਾਨ ਦਿੱਤਾ ਜਾ ਰਿਹਾ ਹੈ।
ਸਨਮਾਨ ਪ੍ਰਾਪਤ ਕਰਨ ਉਪਰੰਤ ਇੰਜੀਨੀਅਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪੁਰਸਕਾਰ ਉਨ੍ਹਾਂ ਲਈ ਮਾਣ ਦੀ ਗੱਲ ਹੈ ਅਤੇ ਇਹ ਹੋਰ ਵੱਧ ਜ਼ਿੰਮੇਵਾਰੀ ਨਾਲ ਸਮਾਜ ਸੇਵਾ ਦੇ ਖੇਤਰ ਵਿੱਚ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸੀ.ਬੀ.ਏ. ਇਨਫੋਟੈਕ ਵੱਲੋਂ ਸਿੱਖਿਆ, ਤਕਨੀਕੀ ਵਿਕਾਸ ਅਤੇ ਸਮਾਜ ਸੇਵਾ ਲਈ ਯਤਨ ਨਿਰੰਤਰ ਜਾਰੀ ਰਹਿਣਗੇ।

ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਆਧੁਨਿਕ ਸਿੱਖਿਆ ਅਤੇ ਤਕਨੀਕੀ ਗਿਆਨ ਨਾਲ ਜੋੜ ਕੇ ਹੀ ਇੱਕ ਮਜ਼ਬੂਤ ਅਤੇ ਵਿਕਸਿਤ ਭਾਰਤ ਦੀ ਨੀਂਹ ਰੱਖੀ ਜਾ ਸਕਦੀ ਹੈ।


Share & like

Leave a Reply