Share & like

ਜਤਿੰਦਰ ਬੈਂਸ / ਰੋਜ਼ਾਨਾ ਖ਼ਬਰ
ਗੁਰਦਾਸਪੁਰ, 30 ਜਨਵਰੀ
ਸਤਿਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਵਲੋਂ 31 ਜਨਵਰੀ 2026 (ਸ਼ਨੀਵਾਰ) ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਸ੍ਰੀ ਅਦਿੱਤਿਆ ਉੱਪਲ ਵਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਲਿਆ ਗਿਆ ਹੈ। ਹਾਲਾਂਕਿ, ਇਹ ਹੁਕਮ ਇਸ ਦਿਨ ਹੋਣ ਵਾਲੀਆਂ ਪ੍ਰੀਖਿਆਵਾਂ ’ਤੇ ਲਾਗੂ ਨਹੀਂ ਹੋਵੇਗਾ।
ਹੁਕਮਾਂ ਅਨੁਸਾਰ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਕਮੇਟੀ ਆਰੀਆ ਨਗਰ ਗੁਰਦਾਸਪੁਰ ਅਤੇ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸੰਗਠਨ ਕਮੇਟੀ ਤਹਿਸੀਲ ਬਟਾਲਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਕੋਲ ਮੰਗ ਪੱਤਰ ਪੇਸ਼ ਕਰਕੇ ਦੱਸਿਆ ਗਿਆ ਸੀ ਕਿ 31 ਜਨਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਅੱਧੇ ਦਿਨ ਦੀ ਛੁੱਟੀ ਦੀ ਮੰਗ ਕੀਤੀ ਗਈ ਸੀ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫਸਰ (ਸ) ਅਤੇ (ਪ) ਗੁਰਦਾਸਪੁਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਦੇ ਜ਼ਿੰਮੇਵਾਰ ਹੋਣਗੇ।


Share & like

Leave a Reply