ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 29 ਜਨਵਰੀ
77ਵੇਂ ਗਣਤੰਤਰ ਦਿਵਸ ਦੇ ਸ਼ੁਭ ਅਵਸਰ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਪੁਲਿਸ ਵਿਭਾਗ ਵਿੱਚ ਉਤਕ੍ਰਿਸ਼ਟ ਸੇਵਾਵਾਂ ਅਤੇ ਡਿਊਟੀ ਦੌਰਾਨ ਨਿਸ਼ਠਾ ਤੇ ਇਮਾਨਦਾਰੀ ਨਾਲ ਫ਼ਰਜ਼ ਨਿਭਾਉਣ ਲਈ ਏਐਸਆਈ ਰਾਜੇਸ਼ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ।
ਏਐਸਆਈ ਰਾਜੇਸ਼ ਕੁਮਾਰ ਨੇ ਕਿਹਾ ਕਿ ਉਹ ਭਵਿੱਖ ਵਿੱਚ ਵੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਹੋਰ ਮਿਹਨਤ ਅਤੇ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਣਾ ਸਾਬਤ ਹੋਵੇਗਾ। ਸਮਾਰੋਹ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ ਅਤੇ ਹੋਰ ਗਣਮਾਨਯ ਹਾਜ਼ਰ ਸਨ।











