Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 1 ਫਰਵਰੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਵੱਲੋਂ 2026 ਦੇ ਕੇਂਦਰੀ ਬਜਟ ਦੀ ਤਿੱਖੀ ਨਖੇਦੀ ਕੀਤੀ ਗਈ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਜਟ ਕਾਰਪੋਰੇਟ ਪੱਖੀ ਸਾਬਿਤ ਹੋਇਆ ਹੈ ਅਤੇ ਇਸ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ।
ਸੁਖਦੇਵ ਸਿੰਘ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਰਥਿਕ ਹਾਲਤ ਦਿਨੋਂ-ਦਿਨ ਮੰਦਹਾਲੀ ਵੱਲ ਵੱਧ ਰਹੀ ਹੈ, ਪਰ ਬਜਟ ਵਿੱਚ ਉਨ੍ਹਾਂ ਦੀਆਂ ਮੰਗਾਂ ਲਈ ਕੋਈ ਠੋਸ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਅੰਕੜਿਆਂ ਦੀ ਗੇਮ ਖੇਡ ਕੇ ਹਕੀਕਤ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ ਅਤੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ-ਮਜ਼ਦੂਰਾਂ ਲਈ ਬਜਟ ਵਿੱਚ ਕੋਈ ਰਾਹਤ ਨਹੀਂ ਦਿੱਤੀ ਗਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤ ਵਿੱਚ ਨੀਤੀਆਂ ਬਣਾਏ, ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ।


Share & like

Leave a Reply