Share & like

ਸਰਦਾਰ ਰਣਜੀਤ ਸਿੰਘ ਕਾਹਲੋਂ ਦੇ ਅਕਾਲ ਚਲਾਣੇ ‘ਤੇ ਇਲਾਕੇ ਵਿੱਚ ਸੋਗ ਦੀ ਲਹਿਰ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 14 ਫਰਵਰੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਜੋਨ ਬਾਬਾ ਮਸਤੂ ਜੀ ਦੇ ਸਕੱਤਰ ਕੁਲਜੀਤ ਸਿੰਘ ਹਯਾਤ ਨਗਰ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਭਰਾ ਸਰਦਾਰ ਰਣਜੀਤ ਸਿੰਘ ਕਾਹਲੋਂ ਸਦੀਵੀ ਵਿਛੋੜਾ ਦੇ ਗਏ। ਕੁਝ ਦਿਨ ਪਹਿਲਾਂ ਉਹ ਪਰਿਵਾਰ ਨੂੰ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ।
ਸਰਦਾਰ ਰਣਜੀਤ ਸਿੰਘ ਜੀ ਦੀ ਅੰਤਿਮ ਅਰਦਾਸ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 16 ਫਰਵਰੀ 2026 ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਬਹਾਦਰਪੁਰ ਵਿਖੇ ਪਾਏ ਜਾਣਗੇ। ਇਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਸਕੱਤਰ ਕੁਲਜੀਤ ਸਿੰਘ ਹਯਾਤ ਨਗਰ ਵੱਲੋਂ ਸਭ ਸੱਜਣ-ਮਿੱਤਰਾਂ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰ ਪਹੁੰਚ ਕੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵਿੱਚ ਸ਼ਾਮਲ ਹੋਣ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ।
ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸਰਦਾਰ ਰਣਜੀਤ ਸਿੰਘ ਕਾਹਲੋਂ ਜੀ ਨੂੰ ਉਨ੍ਹਾਂ ਦੇ ਜਥੇਬੰਦੀ ਦੇ ਕੰਮਾਂ ਅਤੇ ਕਿਸਾਨ ਅੰਦੋਲਨਾਂ ਵਿੱਚ ਦਿੱਤੇ ਯੋਗਦਾਨ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੇ ਦਿੱਲੀ ਕਿਸਾਨ ਅੰਦੋਲਨ ਅਤੇ ਸ਼ੰਭੂ ਬਾਰਡਰ ਦੇ ਸੰਘਰਸ਼ ਵਿੱਚ ਸਰਗਰਮ ਭੂਮਿਕਾ ਨਿਭਾਈ ਅਤੇ ਕਿਸਾਨ ਹੱਕਾਂ ਲਈ ਵੱਡੇ ਪੱਧਰ ‘ਤੇ ਸੇਵਾ ਨਿਭਾਈ।
ਆਗੂਆਂ ਵੱਲੋਂ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਜਥੇਬੰਦੀ ਹਮੇਸ਼ਾਂ ਚਟਾਨ ਵਾਂਗ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ।
ਇਸ ਮੌਕੇ ਅਮਰੀਕ ਸਿੰਘ ਹਯਾਤ ਨਗਰ, ਪ੍ਰੈੱਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ, ਚਰਨਜੀਤ ਸਿੰਘ, ਸਤਨਾਮ ਸਿੰਘ ਹਯਾਤ ਨਗਰ, ਜਪਕੀਰਤ ਹੁੰਦਲ, ਸੋਹਣ ਸਿੰਘ ਗਿੱਲ, ਗੁਰਪ੍ਰੀਤ ਸਿੰਘ ਕਾਲਾ ਨੰਗਲ, ਵੱਸਣ ਸਿੰਘ ਪੀਰ ਬਾਗ਼, ਹਰਜੀਤ ਸਿੰਘ ਹਯਾਤ ਨਗਰ, ਬੀਬੀ ਜਗਦੀਪ ਕੌਰ, ਬੀਬੀ ਮਨਜਿੰਦਰ ਕੌਰ, ਬੀਬੀ ਰਮਨਦੀਪ ਕੌਰ ਸਮੇਤ ਹੋਰ ਹਾਜ਼ਰ ਸਨ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।


Share & like

Leave a Reply